ਸਾਬਕਾ ਸਿੱਖਿਆ ਮੰਤਰੀ ਤੋਤਾ ਸਿੰਘ ਨੂੰ ਵੱਡੀ ਰਾਹਤ, ਅਦਾਲਤ ਨੇ ਕੀਤਾ ਬਰੀ

Wednesday, Aug 01, 2018 - 04:32 PM (IST)

ਮੋਹਾਲੀ (ਕੁਲਦੀਪ) : ਮੋਹਾਲੀ ਦੀ ਇਕ ਅਦਾਲਤ ਨੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਜੱਥੇਦਾਰ ਤੋਤਾ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਇਕ ਕੇਸ 'ਚੋਂ ਬਰੀ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਜੱਥੇਦਾਰ ਤੋਤਾ ਸਿੰਘ ਖਿਲਾਫ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ 'ਚ 134 ਕਲਰਕਾਂ ਦੇ ਭਰਤੀ ਘੋਟਾਲੇ ਸਬੰਧੀ ਵਿਜੀਲੈਂਸ ਵਲੋਂ ਪ੍ਰੀਵੈਂਸ਼ਨ ਆਫ ਕਰੱਪਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅਦਾਲਤ 'ਚ ਕਈ ਸਾਲ ਚੱਲੇ ਕੇਸ ਤੋਂ ਬਾਅਦ ਅੱਜ ਅਦਾਲਤ ਨੇ ਤੋਤਾ ਸਿੰਘ ਨੂੰ ਇਸ ਕੇਸ 'ਚੋਂ ਬਰੀ ਕਰ ਦਿੱਤਾ ਹੈ।

ਇਸ ਮਾਮਲੇ 'ਚ ਕੁੱਲ ਛੇ ਲੋਕਾਂ ਦੇ ਨਾਂ ਸ਼ਾਮਲ ਸਨ, ਜਿਨ੍ਹਾਂ 'ਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਬਾਕੀਆਂ ਨੂੰ ਅਦਾਲਤ ਨੇ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ, ਜਿਨ੍ਹਾਂ ਮੁਲਜ਼ਮਾਂ ਨੂੰ ਸਜ਼ਾ ਹੋਈ ਹੈ, ਉਨ੍ਹਾਂ ਨੂੰ 20-20 ਹਜ਼ਾਰ ਰੁਪਏ ਨਾਲ ਜ਼ੁਰਮਾਨਾ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਅਦਾਲਤ 'ਚ ਇਹ ਕੇਸ 16 ਸਾਲ ਅਤੇ 3 ਮਹੀਨਿਆਂ ਤੱਕ ਚੱਲਦਾ ਰਿਹਾ ਹੈ।


Related News