ਪੰਜਾਬ 'ਚ ਇਕੱਠੀਆਂ 3 ਸਰਕਾਰੀ ਛੁੱਟੀਆਂ, ਸਰਕਾਰੀ ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ

Friday, Jun 14, 2024 - 10:42 AM (IST)

ਚੰਡੀਗੜ੍ਹ : ਪੰਜਾਬ 'ਚ ਭਲਕੇ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਆ ਰਹੀਆਂ ਹਨ। ਇਸ ਲਈ ਜੇਕਰ ਤੁਸੀਂ ਕਿਤੇ ਘੁੰਮਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਚੰਗੀ ਹੈ ਕਿਉਂਕਿ ਸਕੂਲਾਂ 'ਚ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ : ਫਿਰੋਜ਼ਪੁਰ ਨੇੜੇ ਨਹਿਰ 'ਚ ਪਿਆ ਵੱਡਾ ਪਾੜ, ਪੂਰੇ ਪਿੰਡ 'ਚ ਮਚ ਗਈ ਤਬਾਹੀ, ਦੇਖੋ ਮੌਕੇ ਦੀਆਂ ਤਸਵੀਰਾਂ

ਅਜਿਹੇ 'ਚ 3 ਛੁੱਟੀਆਂ ਦੌਰਾਨ ਬੜੇ ਆਰਾਮ ਨਾਲ ਘੁੰਮਣ ਦਾ ਪ੍ਰੋਗਰਾਮ ਬਣਾਇਆ ਜਾ ਸਕਦਾ ਹੈ। ਦਰਅਸਲ 15 ਜੂਨ ਨੂੰ ਸ਼ਨੀਵਾਰ ਅਤੇ 16 ਜੂਨ ਨੂੰ ਐਤਵਾਰ ਪੈ ਰਿਹਾ ਹੈ, ਜਿਨ੍ਹਾਂ ਦਿਨਾਂ ਦੀ ਸਰਕਾਰੀ ਦਫ਼ਤਰਾਂ 'ਚ ਛੁੱਟੀ ਹੁੰਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ Bike 'ਤੇ ਮੌਤ ਦਾ ਖੇਡ! ਦੇਖਣ ਵਾਲਿਆਂ ਦਾ ਨਿਕਲਿਆ ਤ੍ਰਾਹ, ਤੁਹਾਨੂੰ ਵੀ ਡਰਾ ਦੇਵੇਗੀ ਵੀਡੀਓ

ਇਸ ਤੋਂ ਬਾਅਦ 17 ਜੂਨ ਦਿਨ ਸੋਮਵਾਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰ, ਹੋਰ ਅਦਾਰਿਆਂ ਅਤੇ ਵਪਾਰਕ ਇਕਾਈਆਂ 'ਚ ਛੁੱਟੀ ਰਹੇਗੀ ਕਿਉਂਕਿ ਇਸ ਦਿਨ ਈਦ-ਉੱਲ-ਜੂਹਾ (ਬਕਰੀਦ) ਦਾ ਤਿਉਹਾਰ ਹੈ। ਪੰਜਾਬ ਸਰਕਾਰ ਨੇ ਸਾਲ-2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ 'ਚ ਇਸ ਤਿਉਹਾਰ ਦੀ ਛੁੱਟੀ ਐਲਾਨੀ ਹੈ। ਇਸ ਲਈ ਇਸ ਦਿਨ ਪੰਜਾਬ ਭਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


Babita

Content Editor

Related News