ਕਿਸਾਨਾਂ ਨੂੰ ਨਮੀਂ ਵਾਲਾ ਝੋਨਾ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

Thursday, Oct 05, 2017 - 04:14 PM (IST)

ਕਿਸਾਨਾਂ ਨੂੰ ਨਮੀਂ ਵਾਲਾ ਝੋਨਾ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ


ਜਲਾਲਾਬਾਦ (ਸੇਤੀਆ)- ਜ਼ਿਲਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਇਸ਼ਾ ਕਾਲੀਆ ਵੱਲੋਂ ਅੱਜ ਸਥਾਨਕ ਅਨਾਜ ਮੰਡੀ 'ਚ ਖਰੀਦ ਪ੍ਰਬੰਧਾਂ ਨੂੰ ਲੈ ਕੇ ਦੌਰਾ ਕਰਨ ਦੀ ਸੂਚਨਾ ਮਿਲੀ ਹੈ । ਇਸ ਤੋਂ ਪਹਿਲਾਂ ਉਨ੍ਹਾਂ ਨੇ ਸਥਾਨਕ ਮਾਰਕੀਟ ਕਮੇਟੀ ਦੇ ਦਫਤਰ 'ਚ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਉਨ੍ਹਾਂ ਨਾਲ ਜ਼ਿਲਾ ਫੂਡ ਕੰਟ੍ਰੋਲਰ ਮੈਡਮ ਗੀਤਾ ਬਿਸ਼ੰਬੂ, ਐਸ. ਡੀ. ਐਮ. ਪਿਰਥੀ ਸਿੰਘ, ਤਹਿਸੀਲਦਾਰ ਸੁਸ਼ੀਲ ਕੁਮਾਰ ਸ਼ਰਮਾ, ਜਿਲਾ ਮੰਡੀ ਅਫਸਰ ਮਨਿੰਦਰਜੀਤ ਸਿੰਘ, ਕੰਵਰਪ੍ਰੀਤ ਸਿੰਘ ਬਰਾੜ੍ਹ ਸੈਕਟਰੀ ਮਾਰਕੀਟ ਕਮੇਟੀ ਹੋਰ ਅਧਿਕਾਰੀ ਮੌਜੂਦ ਸਨ। 
ਇਸ ਮੌਕੇ ਮੰਡੀ 'ਚ ਜਦ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਨਮੀ ਚੈਕ ਕਰਨ 'ਤੇ ਵੱਧ ਨਮੀਂ ਵਾਲਾ ਝੋਨਾ ਪਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਡਾਂਟ ਲਗਾਈ ਕਿ ਉਹ ਮੰਡੀ ਵਿਚ ਨਮੀਂ ਵਾਲਾ ਝੋਨਾ ਦਾਖਿਲ ਨਾ ਹੋਣ ਦੇਣ ਅਤੇ ਨਮੀ ਚੈਕ ਕਰਨ ਵਾਲੇ ਮੀਟਰ ਰਾਹੀਂ ਐਂਟਰ ਹੋਣ ਵਾਲੇ ਝੋਨੇ ਦੀ ਜਾਂਚ ਕੀਤੀ ਜਾਵੇ। 

PunjabKesari

ਇਸ ਮੌਕੇ ਜ਼ਿਲਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆਂ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਮੁਤਾਬਕ ਝੋਨੇ ਦੀ ਖਰੀਦ 'ਚ ਕੋਤਾਹੀ ਨਹੀਂ ਵਰਤਣ ਦਿੱਤੀ ਜਾਵੇਗੀ ਅਤੇ 48 ਘੰਟਿਆਂ 'ਚ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਅਧਿਕਾਰੀ ਜਿਆਦਾ ਨਮੀ ਵਾਲੇ ਝੋਨੇ ਨੂੰ ਮੰਡੀ 'ਚ ਦਾਖਿਲ ਨਾ ਹੋਣ ਦੇਣ। ਇਸ ਤੋਂ ਇਲਾਵਾ ਸ਼੍ਰੀਮਤੀ ਕਾਲੀਆ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਕਿਸਾਨਾਂ ਨੇ ਆਪਣੇ ਸੁਝਾਅ ਪੇਸ਼ ਕਰਦਿਆਂ ਕਿਹਾ ਕਿ ਸਰਕਾਰ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਪ੍ਰਬੰਧ ਕਰਨੇਚਾਹੀਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਕਿਉਂਕਿ ਸਰਕਾਰ ਵਲੋਂ ਪਰਾਲੀ ਸੰਭਾਲਣ ਲਈ ਕਈ ਤਰ੍ਹਾਂ ਦੇ ਸੁਝਾਅ ਹਨ, ਜਿਨ੍ਹਾਂ 'ਤੇ ਅਮਲ ਕਰਕੇ ਪਰਾਲੀ ਦੀ ਸੰਭਾਲ ਕੀਤੀ ਜਾ ਸਕਦੀ ਹੈ।


Related News