ਠੰਡ ਦਾ ਅਸਰ: ਅੰਮ੍ਰਿਤਸਰ ''ਚ ਸੈਲਾਨੀਆਂ ਦਾ ਆਮਦ ਘਟੀ, ਹੋਟਲ ਤੇ ਗੈਸਟ ਹਾਊਸ ਮਾਲਕਾਂ ਨੂੰ ਪੈ ਰਿਹਾ ਵੱਡਾ ਘਟਾ

Thursday, Jan 08, 2026 - 11:23 AM (IST)

ਠੰਡ ਦਾ ਅਸਰ: ਅੰਮ੍ਰਿਤਸਰ ''ਚ ਸੈਲਾਨੀਆਂ ਦਾ ਆਮਦ ਘਟੀ, ਹੋਟਲ ਤੇ ਗੈਸਟ ਹਾਊਸ ਮਾਲਕਾਂ ਨੂੰ ਪੈ ਰਿਹਾ ਵੱਡਾ ਘਟਾ

ਅੰਮ੍ਰਿਤਸਰ (ਰਮਨ)-ਗੁਰੂ ਕੀ ਨਗਰੀ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਹੋਣ ਦੇ ਦਰਮਿਆਨ ਕੜਾਕੇ ਦੀ ਠੰਡ ਨੇ ਸ਼ਹਿਰ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ। ਬੁੱਧਵਾਰ ਨੂੰ ਧੁੱਪ ਨਾ ਨਿਕਲਣ, ਸੰਘਣੀ ਧੁੰਦ ਅਤੇ ਤਾਪਮਾਨ ਵਿਚ ਆਈ ਭਾਰੀ ਗਿਰਾਵਟ ਦਾ ਸਿੱਧਾ ਅਸਰ ਸੈਰ-ਸਪਾਟਾ ਗਤੀਵਿਧੀਆਂ 'ਤੇ ਪਿਆ ਹੈ, ਜਿਸ ਕਾਰਨ ਸ਼ਹਿਰ ਵਿਚ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਵਿਚ ਵੱਡੀ ਕਮੀ ਦਰਜ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ : ਨਸ਼ੇ ’ਚ 4 ਕੁੜੀਆਂ ਨੇ ਸੜਕ ’ਤੇ ਕੀਤਾ ਹੰਗਾਮਾ, ਧੀ ਨੂੰ ਵਾਲਾਂ ਤੋਂ ਫੜ ਕੇ ਲਿਜਾਣ ’ਤੇ ਪਿਤਾ ਨੂੰ...

ਕਾਰੋਬਾਰ 'ਤੇ ਪਿਆ ਅਸਰ

ਸੈਰ-ਸਪਾਟਾ ਖੇਤਰ ਨਾਲ ਜੁੜੇ ਕਾਰੋਬਾਰੀਆਂ ਅਨੁਸਾਰ, ਠੰਡ ਵਧਣ ਅਤੇ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਦੀ ਚੇਤਾਵਨੀ ਦਿੱਤੇ ਜਾਣ ਤੋਂ ਬਾਅਦ ਕਈ ਸੈਲਾਨੀਆਂ ਨੇ ਆਪਣੀਆਂ ਯਾਤਰਾਵਾਂ ਫਿਲਹਾਲ ਟਾਲ ਦਿੱਤੀਆਂ ਹਨ। ਹੋਟਲਾਂ, ਗੈਸਟ ਹਾਊਸਾਂ ਅਤੇ ਧਰਮਸ਼ਾਲਾਵਾਂ ਵਿਚ ਬੁਕਿੰਗ ਪਹਿਲਾਂ ਦੇ ਮੁਕਾਬਲੇ ਕਾਫ਼ੀ ਘੱਟ ਗਈ ਹੈ। ਇਸ ਦੇ ਨਾਲ ਹੀ ਬਾਹਰਲੇ ਖੁੱਲ੍ਹੇ ਸਥਾਨਾਂ ’ਤੇ ਘੁੰਮਣ-ਫਿਰਨ ਵਾਲੀਆਂ ਗਤੀਵਿਧੀਆਂ ਵੀ ਸੀਮਤ ਹੋ ਕੇ ਰਹਿ ਗਈਆਂ ਹਨ।

ਇਹ ਵੀ ਪੜ੍ਹੋ- ਸਰਪੰਚ ਜਰਮਲ ਸਿੰਘ ਕਤਲ ਮਾਮਲੇ 'ਚ ਵੱਡਾ ਐਨਕਾਊਂਟਰ, ਪੁਲਸ ਨੇ ਮੁਲਜ਼ਮ ਕੀਤਾ ਢੇਰ

ਮੌਸਮ ਵਿਭਾਗ ਦੀ ਸਲਾਹ

ਮੌਸਮ ਵਿਭਾਗ ਨੇ ਸੀਤ ਲਹਿਰ ਦੇ ਮੱਦੇਨਜ਼ਰ ਲੋਕਾਂ ਨੂੰ ਗਰਮ ਕੱਪੜੇ ਪਹਿਨਣ, ਸਵੇਰੇ-ਸ਼ਾਮ ਬਿਨਾਂ ਵਜ੍ਹਾ ਬਾਹਰ ਨਾ ਨਿਕਲਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਠੰਢ ਤੋਂ ਰਾਹਤ ਮਿਲਣ ਦੇ ਆਸਾਰ ਬਹੁਤ ਘੱਟ ਹਨ।

ਇਹ ਵੀ ਪੜ੍ਹੋ- ਤਰਨਤਾਰਨ ਦੇ ਇਨ੍ਹਾਂ ਪਿੰਡਾਂ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਸੈਲਾਨੀ ਕਾਰੋਬਾਰੀਆਂ ਨੂੰ ਉਮੀਦ ਹੈ ਕਿ ਜਿਵੇਂ ਹੀ ਮੌਸਮ ਸਾਫ਼ ਹੋਵੇਗਾ ਅਤੇ ਧੁੱਪ ਨਿਕਲੇਗੀ, ਸ਼ਹਿਰ ਵਿਚ ਮੁੜ ਸੈਲਾਨੀਆਂ ਦੀ ਰੌਣਕ ਪਰਤ ਆਵੇਗੀ। ਫਿਲਹਾਲ ਸੀਤ ਲਹਿਰ ਦੇ ਅਲਰਟ ਨੇ ਗੁਰੂ ਨਗਰੀ ਦੀ ਸੈਰ ’ਤੇ ਕੁਝ ਸਮੇਂ ਲਈ ਬ੍ਰੇਕ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਹੋਰ ਡਿੱਗੇਗਾ ਪਾਰਾ, 3 ਦਿਨ ਲਈ Cold Day ਦਾ Alert, ਇਨ੍ਹਾਂ ਜ਼ਿਲ੍ਹਿਆਂ 'ਚ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News