ਰਾਜਪੁਰਾ ’ਚ ਟੂਰਿਸਟ ਬਸ ਨਾਲ ਵਾਪਰਿਆ ਵੱਡਾ ਹਾਦਸਾ, ਤੜਕੇ ਚਾਰ ਵਜੇ ਹਾਈਵੇ ’ਤੇ ਮਚਿਆ ਚੀਕ ਚਿਹਾੜਾ

Sunday, Feb 05, 2023 - 06:21 PM (IST)

ਰਾਜਪੁਰਾ ’ਚ ਟੂਰਿਸਟ ਬਸ ਨਾਲ ਵਾਪਰਿਆ ਵੱਡਾ ਹਾਦਸਾ, ਤੜਕੇ ਚਾਰ ਵਜੇ ਹਾਈਵੇ ’ਤੇ ਮਚਿਆ ਚੀਕ ਚਿਹਾੜਾ

ਰਾਜਪੁਰਾ (ਮਸਤਾਨਾ) : ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ’ਤੇ ਸ਼ਨੀਵਾਰ ਤੜਕੇ 4 ਵਜੇ ਇਕ ਟੂਰਿਸਟ ਬੱਸ ਖੜ੍ਹੇ ਕੈਂਟਰ ਦੇ ਪਿੱਛੇ ਟਕਰਾਉਣ ਕਾਰਨ ਬੱਸ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 8 ਜਣੇ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ’ਤੇ ਜਸ਼ਨ ਹੋਟਲ ਨੇੜੇ ਸਰਹਿੰਦ ਵੱਲ ਜਾ ਰਹੇ ਇਕ ਕੈਂਟਰ ਦਾ ਟਾਇਰ ਪੈਂਚਰ ਹੋ ਗਿਆ ਤੇ ਇਸ ਦਾ ਡਰਾਈਵਰ ਕੈਂਟਰ ਨੂੰ ਸੜਕ ਕਿਨਾਰੇ ਖੜ੍ਹਾ ਕਰਕੇ ਇਸ ਦਾ ਟਾਇਰ ਬਦਲ ਰਿਹਾ ਸੀ। ਇਸੇ ਦੌਰਾਨ ਤੜਕੇ ਕਰੀਬ 4 ਵਜੇ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਟੂਰਿਸਟ ਬੱਸ ਧੁੰਦ ਕਾਰਨ ਸੜਕ ਕਿਨਾਰੇ ਖੜ੍ਹੇ ਕੈਂਟਰ ਦੇ ਪਿੱਛੇ ਜਾ ਟਕਰਾਈ।

ਇਹ ਵੀ ਪੜ੍ਹੋ : ਮੋਗਾ ਦੀ ਸ਼ਰਮਸਾਰ ਕਰਨ ਵਾਲੀ ਘਟਨਾ, ਪੋਤੀ ਦੀ ਉਮਰ ਦੀ ਕੁੜੀ ਨਾਲ 60 ਸਾਲਾ ਬਜ਼ੁਰਗ ਨੇ ਟੱਪੀਆਂ ਹੱਦਾਂ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਹਾਦਸੇ ਵਿਚ ਬੱਸ ਸਵਾਰ ਹਰਜੀਤ ਸਿੰਘ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਦੀ ਮੌਤ ਹੋ ਗਈ ਜਦਕਿ 8 ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਜਸਵੀਰ ਕੌਰ ਵਾਸੀ ਗੋਇੰਦਵਾਲ ਨੂੰ ਦਾਖਲ ਕਰ ਲਿਆ ਜਦਕਿ ਹੋਰਨਾਂ ਸਵਾਰੀਆਂ ਨੂੰ ਮੁੱਢਲਾ ਇਲਾਜ ਦੇ ਕੇ ਛੁੱਟੀ ਦੇ ਦਿੱਤੀ। ਹਾਦਸੇ ਵਿਚ ਦੋਵੇਂ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ। ਉਧਰ ਬਸੰਤਪੁਰਾ ਪੁਲਸ ਚੌਕੀ ਦੇ ਇੰਚਾਰਜ ਦਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਮ੍ਰਿਤਕ ਹਰਜੀਤ ਸਿੰਘ ਦੇ ਭਰਾ ਪ੍ਰੇਮ ਸਿੰਘ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਦੇ ਬਿਆਨ ’ਤੇ ਪੁਲਸ ਨੇ ਅਣਪਛਾਤੇ ਬੱਸ ਤੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਚੰਡੀਗੜ੍ਹ ਪ੍ਰਸ਼ਾਸਨ, ਲਾਗੂ ਹੋਵੇਗੀ ਸ਼ਰਾਬ ਦੀ ਨਵੀਂ ਨੀਤੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News