40 ਘੰਟੇ ਬੀਤਣ ਮਗਰੋਂ ਵੀ ਟਾਵਰ ਤੋਂ ਨਹੀਂ ਉੱਤਰੇ ਸੰਘਰਸ਼ ਕਰ ਰਹੇ ‘ਬਜ਼ੁਰਗ’, ਦਿੱਤੀ ਖ਼ੁਦਕੁਸ਼ੀ ਕਰਨ ਦੀ ਧਮਕੀ
Thursday, Apr 01, 2021 - 06:57 PM (IST)
ਜੁਗਿਆਲ (ਜ. ਬ.) - ਸ਼ਾਹਪੁਰਕੰਢੀ ਬੈਰਾਜ ਔਸਤੀ ਸੰਘਰਸ਼ ਕਮੇਟੀ ਦੇ 2 ਬਜ਼ੁਰਗ ਨੇਤਾ ਪਿਛਲੇ 40 ਘੰਟਿਆਂ ਤੋਂ ਟਾਵਰ ’ਤੇ ਭੁੱਖੇ-ਪਿਆਸੇ ਚੜ੍ਹੇ ਹੋਏ ਹਨ, ਜੋ ਅਜੇ ਤੱਕ ਹੇਠਾਂ ਨਹੀਂ ਆਏ। ਪ੍ਰਸ਼ਾਸਨ ਵੱਲੋਂ ਵੀ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ, ਜਿਸ ਕਾਰਨ ਟਾਵਰ ’ਤੇ ਚੜ੍ਹੇ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਵਧਦਾ ਜਾ ਰਿਹਾ ਹੈ। ਉਕਤ ਦੋਵੇਂ ਬਜ਼ੁਰਗ ਟਾਵਰ ਦੇ ਸਿਖ਼ਰ ’ਤੇ ਹਨ।
ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਖ਼ੌਫਨਾਕ ਵਾਰਦਾਤ : ਪੈਸੇ ਦੇਣ ਤੋਂ ਮਨ੍ਹਾਂ ਕਰਨ ’ਤੇ ਸਿਰੀ ਸਾਹਿਬ ਨਾਲ ਕੀਤਾ ਬਜ਼ੁਰਗ ਦਾ ਕਤਲ
ਜ਼ਿਕਰਯੋਗ ਹੈ ਕਿ ਪਿਛਲੇ 71 ਦਿਨਾਂ ਤੋਂ ਪ੍ਰਦਰਸ਼ਨਕਾਰੀ ਆਪਣੇ ਹੱਕ ਅਤੇ ਸੱਚ ਦੀ ਲੜਾਈ ਲਈ ਪ੍ਰਾਜੈਕਟ ਦੇ ਚੀਫ ਇੰਜੀਨੀਅਰ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਹਨ ਪਰ ਕੋਈ ਕਾਰਵਾਈ ਨਾ ਹੁੰਦੀ ਵੇਖ 30 ਮਾਰਚ ਨੂੰ ਸਵੇਰੇ 5 ਵਜੇ 2 ਬਜ਼ੁਰਗ ਨੇਤਾ ਆਪਣੇ ਨਾਲ ਪੈਟਰੋਲ ਦੀਆਂ 2 ਬੋਤਲਾਂ ਲੈ ਕੇ ਟਾਵਰ ’ਤੇ ਚੜ੍ਹ ਗਏ।
ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ
ਦੂਜੇ ਪਾਸੇ ਕਮੇਟੀ ਦੇ ਪ੍ਰਧਾਨ ਦਿਆਲ ਸਿੰਘ ਨੇ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਇਬ ਤਹਿਸੀਲਦਾਰ ਧਾਰਕਲਾਂ ਨਰਜੀਤ ਸਿੰਘ ਅਤੇ ਐੱਸ.ਪੀ.ਪੀ.ਬੀ.ਆਈ.ਜੀ.ਐੱਸ. ਸੰਘਾ ਸਮੇਤ ਭਾਰੀ ਪੁਲਸ ਫੋਰਸ, ਪੈਸਕੋ ਦੇ ਜਵਾਨ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਤਾਇਨਾਤ ਹੋ ਗਏ ਹਨ। ਇਸਦੇ ਨਾਲ ਹੀ ਟਾਵਰ ਦੇ ਨੇੜੇ ਜਾਲ ਵਿਛਾ ਦਿੱਤਾ ਗਿਆ ਹੈ ਪਰ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਹੁਣ ਇਹ ਲੜਾਈ ਆਰ-ਪਾਰ ਦੀ ਹੋਵੇਗੀ।
ਪੜ੍ਹੋ ਇਹ ਵੀ ਖ਼ਬਰ - ਖ਼ੌਫਨਾਕ ਵਾਰਦਾਤ : ਨਾਜ਼ਾਇਜ਼ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ, ਟੋਟੇ-ਟੋਟੇ ਕਰ ਗਟਰ ’ਚ ਸੁੱਟੀ ਲਾਸ਼
ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਨੂੰ ਨੌਕਰੀ ਨਹੀਂ ਦਿੰਦਾ ਹੈ ਤਾਂ ਟਾਵਰ ’ਤੇ ਉਹ ਆਤਮਦਾਹ ਕਰ ਲੈਣਗੇ, ਜਿਸਦੀ ਸਾਰੀ ਜ਼ਿੰਮੇਦਾਰੀ ਡੈਮ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਜਾਂ ਤਾਂ ਉਨ੍ਹਾਂ ਨੂੰ ਨੌਕਰੀ ਦੇਵੇ ਜਾਂ ਉਨ੍ਹਾਂ ਨੂੰ ਗੋਲੀ ਮਾਰ ਦੇਵੇ, ਇਸ ਤੋਂ ਇਲਾਵਾ ਉਨ੍ਹਾਂ ਦੇ ਕੋਲ ਹੁਣ ਕੋਈ ਵਿਕਲਪ ਨਹੀਂ ਬਚਿਆ, ਕਿਉਂਕਿ 28 ਸਾਲ ਬੀਤਣ ਦੇ ਬਾਅਦ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ ਹੈ।
ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ