ਹੁਣ ਬਟਾਲਾ ''ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਅੱਧੀ ਦਰਜਨ ਤੋਂ ਵੱਧ ਲੋਕਾਂ ਦੀ ਮੌਤ
Friday, Jul 31, 2020 - 09:29 PM (IST)
ਬਟਾਲਾ (ਬੇਰੀ) : ਅੱਜ ਸਥਾਨਕ ਹਾਥੀ ਗੇਟ ਅਤੇ ਆਸ-ਪਾਸ ਦੇ ਇਲਾਕਿਆਂ ਦੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਏ.ਡੀ.ਸੀ. ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ, ਈ.ਟੀ.ਸੀ.ਓ. ਰਾਜਵਿੰਦਰ ਕੌਰ, ਤਹਿਸੀਲਦਾਰ ਬਟਾਲਾ ਬਲਵਿੰਦਰ ਸਿੰਘ, ਐੱਸ.ਐੱਚ.ਓ. ਸਿਟੀ ਮੁਖਤਿਆਰ ਸਿੰਘ, ਐੱਸ.ਐੱਚ.ਓ. ਸਿਵਲ ਲਾਈਨ ਪਰਮਜੀਤ ਸਿੰਘ ਭਾਰੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।
ਇਹ ਵੀ ਪੜ੍ਹੋ : ਲੁਧਿਆਣਾ 'ਚ ਹਾਈ ਪ੍ਰੋਫਾਈਲ ਦੇਹ ਵਪਾਰ ਦਾ ਅੱਡਾ ਬੇਨਕਾਬ, ਜਾਂਚ 'ਚ ਹੋਇਆ ਵੱਡਾ ਖ਼ੁਲਾਸਾ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ. ਗੁਰਦਾਸਪੁਰ ਤੇਜਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਬਟਾਲਾ ਦੇ ਹਾਥੀ ਗੇਟ ਇਲਾਕੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਕੁਝ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਉਹ ਮੌਕੇ ਦਾ ਜਾਇਜ਼ਾ ਲੈਣ ਹਿੱਤ ਇਥੇ ਆਏ ਹਨ। ਉਨ੍ਹਾਂ ਦੱਸਿਆ ਕਿ ਅਜੇ ਤੱਕ ਕੁਲ 7 ਲੋਕਾਂ ਦੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਕੁਝ ਹਾਥੀ ਗੇਟ ਦੇ ਰਹਿਣ ਵਾਲੇ ਹਨ ਅਤੇ ਕੁਝ ਆਸ-ਪਾਸ ਦੇ ਇਲਾਕਿਆਂ ਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰ ਜੋ ਪੁਲਸ ਨੂੰ ਬਿਆਨ ਦਰਜ ਕਰਵਾਉਣਗੇ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੱਤਵਾਦੀਆਂ, ਗੈਂਗਸਟਰਾਂ ਤੇ ਸਿਆਸਤਦਾਨਾਂ ਦੇ ਆਪਸੀ ਸਬੰਧਾਂ ਤੋਂ ਕੇਂਦਰੀ ਗ੍ਰਹਿ ਮੰਤਰਾਲਾ ਚਿੰਤਤ