ਤੇਜ਼ ਰਫਤਾਰ ਟਰੈਕਟਰ ਨੇ ਕਾਰ ਮਾਰੀ ਟੱਕਰ, 1 ਦੀ ਮੌਤ
Wednesday, Apr 10, 2019 - 05:17 PM (IST)
ਰਾਜਪੁਰਾ (ਨਿਰਦੋਸ਼, ਚਾਵਲਾ) : ਤੇਜ਼ ਰਫਤਾਰ ਟਰੈਕਟਰ ਦੀ ਟੱਕਰ ਨਾਲ ਕਾਰ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਵਿਅਕਤੀ ਜਸਵਿੰਦਰ ਸਿੰਘ ਵਾਸੀ ਕੁੱਥਾਖੇੜੀ ਨੇ ਥਾਣਾ ਖੇੜੀ ਗੰਡਿਆਂ ਨੇ ਪੁਲਸ ਨੂੰ ਬਿਆਨ ਦਰਜ ਕਰਵਾਇਆ ਹੈ ਕਿ ਬੀਤੇ ਦਿਨ ਉਹ ਆਪਣੇ ਦੋਸਤ ਹਰਵਿੰਦਰ ਸਿੰਘ ਨਾਲ ਕਾਰ 'ਚ ਪਿੰਡ ਸੂਹਰੋਂ ਤੋਂ ਕੁੱਥਾ ਖੇੜੀ ਜਾ ਰਿਹਾ ਸੀ।
ਇਸ ਦੌਰਾਨ ਝਿਰਮਲ ਸਿੰਘ ਵਾਸੀ ਪਿੰਡ ਖਾਨਸਾ ਦੇਵੀਗੜ੍ਹ ਨੇ ਤੇਜ਼ ਰਫ਼ਤਾਰ ਟਰੈਕਟਰ ਨਾਲ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਉਸ ਦੇ ਦੋਸਤ ਹਰਵਿੰਦਰ ਸਿੰਘ ਦੀ ਮੌਤ ਹੋ ਗਈ। ਉਹ ਜ਼ਖ਼ਮੀ ਹੋ ਗਿਆ। ਪੁਲਸ ਨੇ ਟਰੈਕਟਰ ਚਾਲਕ ਖਿਲਾਫ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।