ਟ੍ਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ

Tuesday, Oct 27, 2020 - 06:19 PM (IST)

ਟ੍ਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ

ਬਟਾਲਾ (ਜ. ਬ.) : ਬੀਤੀ ਦੇਰ ਸ਼ਾਮ ਕਸਬਾ ਕੋਟ ਸੂਰਤ ਮੱਲ੍ਹੀ ਦੇ ਨਜ਼ਦੀਕ ਪਿੰਡ ਖੈਹਿਰਾ ਸੁਲਤਾਨ ਵਿਖੇ ਤੇਜ਼ ਰਫ਼ਤਾਰ ਟਰੈਕਟਰ ਦੇ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਬੇਟੇ ਹਰਚਰਨ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਗੋਪਾਲ ਸਿੰਘ (78) ਪੁੱਤਰ ਪੂਰਨ ਸਿੰਘ ਬੀਤੀ ਦੇਰ ਸ਼ਾਮ ਪਿੰਡ ਦੀ ਇਕ ਦੁਕਾਨ ਤੋਂ ਰਾਸ਼ਨ ਲੈ ਕੇ ਆਪਣੇ ਘਰ ਵਾਪਸ ਆ ਰਹੇ ਸਨ।

ਇਸ ਦੌਰਾਨ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੈਕਟਰ ਜਿਸ ਨੂੰ ਸੁਮਿਤ ਸਿੰਘ ਪੁੱਤਰ ਮੁਲਖਾ ਸਿੰਘ ਚਲਾ ਰਿਹਾ ਸੀ ਨੇ ਮੇਰੇ ਪਿਤਾ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਹੇਠਾਂ ਡਿੱਗ ਗਏ ਅਤੇ ਟਰੈਕਟਰ ਉਪਰੋਂ ਲੰਘ ਗਿਆ। ਇਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਉਕਤ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉਧਰ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਟਰੈਕਟਰ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਚਾਲਕ ਸੁਮਿਤ ਸਿੰਘ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ।


author

Gurminder Singh

Content Editor

Related News