ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ, ਨੌਜਵਾਨ ਜ਼ਖਮੀ

Sunday, Oct 29, 2017 - 03:31 PM (IST)

ਬਟਾਲਾ (ਬੇਰੀ, ਸੈਂਡੀ) - ਟਰੈਕਟਰ-ਟਰਾਲੀ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਉਣ ਨਾਲ ਨੌਜਵਾਨ ਦੇ ਜ਼ਖਮੀ ਹੋਣ ਦੀ ਖਬਰ ਹੈ।ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਦਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤਲਵਾੜਾ ਨੇ ਦੱਸਿਆ ਕਿ ਉਹ ਸ੍ਰੀ ਹਰਗੋਬਿੰਦਪੁਰ ਤੋਂ ਪੈਜੋਚੱਕ ਟਰੈਕਟਰ-ਟਰਾਲੀ 'ਤੇ ਜਾ ਰਿਹਾ ਸੀ ਕਿ ਅਚਾਨਕ ਟਰਾਲੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਨਾਲ ਉਹ ਜ਼ਖਮੀ ਹੋ ਗਿਆ ਤੇ ਉਸ ਨੂੰ ਐਂਬੂਲੈਂਸ 108 ਰਾਹੀਂ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ।


Related News