ਟਰੈਕਟਰ-ਟਰਾਲੀ ਨਾਲ ਟੱਕਰ ਹੋਣ ''ਤੇ ਨੌਜਵਾਨ ਦੀ ਮੌਤ

Monday, Jun 03, 2019 - 04:28 PM (IST)

ਟਰੈਕਟਰ-ਟਰਾਲੀ ਨਾਲ ਟੱਕਰ ਹੋਣ ''ਤੇ ਨੌਜਵਾਨ ਦੀ ਮੌਤ

ਗੁਰੂ ਕਾ ਬਾਗ (ਭੱਟੀ) : ਬੀਤੀ ਰਾਤ ਪਿੰਡ ਜਗਦੇਵ ਕਲਾਂ ਨੇੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਸਾਹਮਣੇ ਤੋਂ ਆ ਰਹੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਜਾਣ 'ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਦਵਿੰਦਰ ਸਿੰਘ ਵਾਸੀ ਪਿੰਡ ਜਗਦੇਵ ਕਲਾਂ ਨੇ ਦੱਸਿਆ ਕਿ ਮੇਰਾ ਲੜਕਾ ਧਰਮਬੀਰ ਸਿੰਘ (28) ਕਿਸੇ ਕੰਮ ਲਈ ਮੋਟਰਸਾਈਕਲ ਨੰ. ਪੀ ਬੀ 02 ਡੀ ਸੀ 6872 'ਤੇ ਪਿੰਡ ਸੰਤੂਨੰਗਲ ਵੱਲ ਨੂੰ ਜਾ ਰਿਹਾ ਸੀ, ਦੀ ਦੂਜੀ ਸਾਈਡ ਤੋਂ ਤੇਜ਼ ਰਫਤਾਰ ਆ ਰਹੀ ਟਰੈਕਟਰ-ਟਰਾਲੀ, ਜਿਸ ਨੂੰ ਸਤਨਾਮ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਅਦਲੀਵਾਲ ਚਲਾ ਰਿਹਾ ਸੀ, ਨਾਲ ਟੱਕਰ ਹੋ ਗਈ। ਨੌਜਵਾਨ ਦਾ ਸਿਰ ਸੜਕ 'ਤੇ ਵੱਜਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਲਕ ਮੌਕੇ ਤੋਂ ਟਰੈਕਟਰ-ਟਰਾਲੀ ਭਜਾਉਣ 'ਚ ਕਾਮਯਾਬ ਹੋ ਗਿਆ। ਮੌਕੇ 'ਤੇ ਪੁੱਜੀ ਥਾਣਾ ਰਾਜਾਸਾਂਸੀ ਦੀ ਪੁਲਸ ਨੇ ਦਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਟਰੈਕਟਰ-ਟਰਾਲੀ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Baljeet Kaur

Content Editor

Related News