ਟਰੈਕਟਰ ਹੇਠ ਆਉਣ ਕਾਰਣ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਮੌਤ

Tuesday, Apr 13, 2021 - 06:33 PM (IST)

ਟਰੈਕਟਰ ਹੇਠ ਆਉਣ ਕਾਰਣ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਮੌਤ

ਬਨੂੜ (ਗੁਰਪਾਲ)- ਬਨੂੜ ਤੋਂ ਲਾਲੜੂ ਨੂੰ ਜਾਂਦੇ ਲਿੰਕ ਮਾਰਗ ’ਤੇ ਟਰੈਕਟਰ ਅੱਗੇ ਅਚਾਨਕ ਅਵਾਰਾ ਪਸ਼ੂ ਆ ਜਾਣ ਕਾਰਨ ਪੈਦਲ ਜਾ ਰਹੇ ਇਕ ਨੌਜਵਾਨ ਮੁੰਡੇ ਉਪਰ ਟਰੈਕਟਰ ਪਲਟ ਗਿਆ। ਇਸ ਹਾਦਸੇ ਵਿਚ ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤਰ ਦੀ ਮੌਤ ਹੋ ਗਈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਲੈਹਲੀ ਦੇ ਮੁੱਖ ਮੁਨਸ਼ੀ ਗੁਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਮਮੋਲੀ ਦੇ ਵਸਨੀਕ ਰਘਵੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੀਤੀ ਰਾਤ ਸਾਢੇ ਅੱਠ ਕੁ ਵਜੇ ਉਸ ਦਾ ਭਤੀਜਾ ਜਗਵੀਰ ਸਿੰਘ (28 ) ਪੁੱਤਰ ਜਗਦੀਸ਼ ਸਿੰਘ ਜੋ ਕਿ ਖੇਤਾਂ ਵਿਚੋਂ ਕੰਮਕਾਰ ਕਰਕੇ ਪੈਦਲ ਆਪਣੇ ਘਰ ਨੂੰ ਆ ਰਿਹਾ ਸੀ ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਾਈਕੋਰਟ ਦੇ ਫ਼ੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫ਼ਾ

ਉਨ੍ਹਾਂ ਦੱਸਿਆ ਕਿ ਜਦੋਂ ਉਹ ਬਨੂੜ ਤੋਂ ਲਾਲੜੂ ਨੂੰ ਜਾਂਦੇ ਲਿੰਕ ਮਾਰਗ ’ਤੇ ਪਿੰਡ ਮਮੋਲੀ ਨੇੜੇ ਸਥਿਤ ਢਾਬੇ ਕੋਲ ਪੁੱਜਾ ਤਾਂ ਸੜਕ ’ਤੇ ਆ ਰਹੇ ਟਰੈਕਟਰ ਅੱਗੇ ਅਚਾਨਕ ਅਵਾਰਾ ਪਸ਼ੂ ਆ ਗਿਆ। ਜਿਸ ਕਾਰਨ ਚਾਲਕ ਨੇ ਟਰੈਕਟਰ ਉਸ ਦੇ ਭਤੀਜੇ ਵੱਲ ਕੀਤਾ ਤਾਂ ਟਰੈਕਟਰ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਟਰੈਕਟਰ ਜਗਵੀਰ ਸਿੰਘ ਦੇ ਉਪਰ ਪਲਟ ਗਿਆ। ਇਸ ਹਾਦਸੇ ਉਪਰੰਤ ਪਿੰਡ ਵਾਸੀਆਂ ਤੇ ਰਾਹਗੀਰਾਂ ਨੇ ਟਰੈਕਟਰ ਹੇਠ ਆਏ ਜਗਵੀਰ ਸਿੰਘ ਨੂੰ ਕੱਢ ਕੇ ਇਲਾਜ ਲਈ ਚੰਡੀਗੜ੍ਹ ਦੇ ਸੈਕਟਰ 32 ’ਚ ਸਥਿਤ ਹਸਪਤਾਲ ਲਈ ਲੈ ਕੇ ਗਏ ਤਾਂ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ।

ਇਹ ਵੀ ਪੜ੍ਹੋ : ਨਹਿਰ ’ਚ ਪ੍ਰੇਮੀ ਜੋੜੇ ਦੀਆਂ ਇਸ ਹਾਲਤ ’ਚ ਲਾਸ਼ਾਂ ਦੇਖ ਲੋਕਾਂ ਦਾ ਨਿਕਲਿਆ ਤ੍ਰਾਹ

ਮੁੱਖ ਮੁਨਸ਼ੀ ਨੇ ਦੱਸਿਆ ਕਿ ਧਾਰਾ 174 ਦੀ ਕਾਰਵਾਈ ਅਮਲ ਵਿਚ ਲਿਆਉਂਦੇ ਹੋਏ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ। ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਕਮਾਊ ਪੁੱਤਰ ਸੀ ਤੇ ਕੁਝ ਸਮਾਂ ਪਹਿਲਾਂ ਇਸ ਦੇ ਪਿਤਾ ਜਗਦੀਸ਼ ਸਿੰਘ ਦਾ ਵੀ ਹਾਦਸੇ ਵਿਚ ਹੱਥ ਕੱਟਿਆ ਗਿਆ ਸੀ। ਇਲਾਕੇ ਦੇ ਵਸਨੀਕਾਂ ਨੇ ਸੂਬਾ ਸਰਕਾਰ ਤੋਂ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਨਸ਼ੇ ਦਾ ਕਹਿਰ, ਓਵਰਡੋਜ਼ ਨਾਲ ਪਤੀ-ਪਤਨੀ ਦੀ ਹਾਲਤ ਵਿਗੜੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News