ਟਰੈਕਟਰ ''ਚ ਵੱਜਾ ਬੁਲਟ; ਇਕ ਦੀ ਮੌਤ; 1 ਜ਼ਖਮੀ

Saturday, Jan 06, 2018 - 12:47 AM (IST)

ਟਰੈਕਟਰ ''ਚ ਵੱਜਾ ਬੁਲਟ; ਇਕ ਦੀ ਮੌਤ; 1 ਜ਼ਖਮੀ

ਸ੍ਰੀ ਆਨੰਦਪੁਰ ਸਾਹਿਬ, (ਦਲਜੀਤ)- ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ 'ਤੇ ਬੀਤੀ ਰਾਤ ਬੁਲਟ ਮੋਟਰਸਾਈਕਲ ਅਤੇ ਟਰੈਕਟਰ ਦੀ ਹੋਈ ਭਿਆਨਕ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ। 
ਤਫਤੀਸ਼ੀ ਅਫਸਰ ਏ.ਐੱਸ.ਆਈ. ਹਰਮੇਸ਼ ਕੁਮਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਬੁਲਟ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਸ੍ਰੀ ਆਨੰਦਪੁਰ ਸਾਹਿਬ ਤੋਂ ਨੰਗਲ ਵੱਲ ਜਾ ਰਹੇ ਸਨ ਕਿ ਉਨ੍ਹਾਂ ਦੀ ਆਪਣੇ ਤੋਂ ਅੱਗੇ ਜਾ ਰਹੇ ਟਰੈਕਟਰ ਨਾਲ ਪਿੱਛੋਂ ਟੱਕਰ ਹੋ ਗਈ। ਹਾਦਸੇ 'ਚ ਮੋਟਰਸਾਈਕਲ ਸਵਾਰ ਸੁਰਜੀਤ ਸਿੰਘ (26) ਪੁੱਤਰ ਹਰਦਿਆਲ ਸਿੰਘ ਦੀ ਮੌਤ ਹੋ ਗਈ, ਜਦੋਂਕਿ ਦੂਸਰਾ ਵਿਅਕਤੀ ਜਗਰੂਪ ਸਿੰਘ ਪੁੱਤਰ ਮੇਵਾ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਪੀ. ਜੀ.ਆਈ. ਚੰਡੀਗੜ੍ਹ ਰੈਫਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।


Related News