ਮਾਛੀਵਾੜਾ ਸਾਹਿਬ ''ਚ ਨੌਜਵਾਨਾਂ ਨੇ ''ਟਰੈਕਟਰ ਪਰੇਡ'' ਕੱਢ ਕੇ ਕੀਤਾ ਪ੍ਰਦਰਸ਼ਨ
Tuesday, Jan 26, 2021 - 03:02 PM (IST)

ਮਾਛੀਵਾੜਾ ਸਾਹਿਬ (ਟੱਕਰ) : ਗਣਤੰਤਰ ਦਿਹਾੜੇ ਮੌਕੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਜਿੱਥੇ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ, ਉੱਥੇ ਹੀ ਮਾਛੀਵਾੜਾ ਸਾਹਿਬ ਵਿਖੇ ਕਿਸਾਨਾਂ ਦੇ ਨੌਜਵਾਨ ਪੁੱਤਰਾਂ ਵੱਲੋਂ ਅੱਜ ਟਰੈਕਟਰ ਮਾਰਚ ਕੱਢ ਕੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਗਈ। ਟਰੈਕਟਰ ਮਾਰਚ ਕੱਢਣ ਵਾਲਿਆਂ 'ਚ 18 ਤੋਂ 22 ਸਾਲ ਤੱਕ ਦੇ ਨੌਜਵਾਨ ਸ਼ਾਮਲ ਸਨ। ਇਨ੍ਹਾਂ ਨੌਜਵਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਪ੍ਰਦਰਸ਼ਨ ਕਰਨ ਵਾਲੇ ਨੌਜਵਾਨਾਂ ਦਾ ਕਹਿਣਾ ਸੀ ਕਿ ਉਹ 26 ਜਨਵਰੀ ਵਾਲੇ ਦਿਨ ਦਿੱਲੀ ਵਿਖੇ ਕੱਢੇ ਜਾ ਰਹੇ ਟਰੈਕਟਰ ਮਾਰਚ 'ਚ ਸ਼ਾਮਲ ਨਹੀਂ ਹੋ ਸਕੇ। ਇਸ ਲਈ ਉਨ੍ਹਾਂ ਵੱਲੋਂ ਇੱਥੇ ਹੀ ਟਰੈਕਟਰ ਮਾਰਚ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।