ਸ਼ਹੀਦੀ ਦਿਹਾੜੇ ’ਤੇ ਟਰੈਕਟਰ ਮਾਰਚ ਕੱਢ ਕੇ ਖ਼ੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ

Tuesday, Mar 23, 2021 - 02:36 PM (IST)

ਸ਼ਹੀਦੀ ਦਿਹਾੜੇ ’ਤੇ ਟਰੈਕਟਰ ਮਾਰਚ ਕੱਢ ਕੇ ਖ਼ੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ  ਵਿਸ਼ਾਲ ਟਰੈਕਟਰ ਮਾਰਚ ਕੱਢ ਕੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਗਈ। ਜੱਥਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਅਤੇ ਸੂਬਾਈ ਆਗੂ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ੋਨ ਪ੍ਰਧਾਨ ਟਾਂਡਾ ਪਰਮਜੀਤ ਸਿੰਘ ਭੱਲਾ ਦੀ ਅਗਵਾਈ ’ਚ ਕੱਢੇ ਗਏ ਇਸ ਮਾਰਚ ’ਚ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਕਾਰਕੁੰਨਾਂ ਤੇ ਕਿਸਾਨਾਂ ਨੇ ਹਿੱਸਾ ਲਿਆ। ਇਸ ਮੌਕੇ ਜ਼ੋਨ ਪ੍ਰਧਾਨ ਟਾਂਡਾ ਕੁਲਦੀਪ ਪਰਮਜੀਤ ਸਿੰਘ ਭੁੱਲਾ ਤੇ ਕੁਲਦੀਪ ਸਿੰਘ ਬੇਗੋਵਾਲ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤਕ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ, ਉਦੋਂ ਤੱਕ ਜਥੇਬੰਦੀ ਅਤੇ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।

ਇਹ ਵੀ ਪੜ੍ਹੋ : ਜਥੇਦਾਰ ਅਕਾਲ ਤਖਤ ਵਲੋਂ ਹੋਲਾ-ਮੁਹੱਲਾ ਪੂਰੇ ਜਾਹੋ-ਜਹਾਲ ਨਾਲ ਮਨਾਉਣ ਦਾ ਐਲਾਨ   

PunjabKesari

ਵਿਸ਼ਾਲ ਟਰੈਕਟਰ ਮਾਰਚ ਦਾਣਾ ਮੰਡੀ ਟਾਂਡਾ ਤੋਂ ਸ਼ੁਰੂ ਹੋ ਕੇ ਗਡ਼੍ਹਦੀਵਾਲ ਤੋਂ ਹੁੰਦਾ ਹੋਇਆ ਗੁਰਦੁਆਰਾ  ਸਾਹਿਬ ਸ੍ਰੀ ਪੁਲਪੁਖਤਾ ਸਾਹਿਬ ਵਿਖੇ ਜਾ ਕੇ ਸੰਪੰਨ ਹੋਇਆ। ਰੋਸ ਮਾਰਚ ਦੌਰਾਨ ਕਸ਼ਮੀਰ ਸਿੰਘ ਫੱਤਾ ਕੁੱਲਾ, ਜਸਬੀਰ ਸਿੰਘ ਫੱਤਾ ਕੁੱਲਾ, ਨਵਦੀਪ ਸਿੰਘ ਸੰਧਾਵਾਲੀਆ, ਸੋਨੂੰ ਬਾਬਾ ਜਹੂਰਾ, ਜੱਸ ਕੋਟਲੀ , ਸੁਰਜੀਤ ਸਿੰਘ ਖੱਖ ,ਗੁਰਪ੍ਰੀਤ ਝਿੰਗੜ, ਬਿੱਟੂ ਬਸਤੀ, ਇਕਬਾਲ ਸਿੰਘ ਮੂਨਕਾਂ, ਅਮਰੀਕ ਸਿੰਘ ਘੋਤੜਾ, ਕਾਲੂ ਟਾਹਲੀ, ਨਿਸ਼ਾਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਜਥੇਬੰਦੀ ਦੇ ਕਾਰਕੁੰਨ ਅਤੇ ਕਿਸਾਨ ਹਾਜ਼ਰ ਸਨ।

ਇਹ ਵੀ ਪੜ੍ਹੋ : 'ਰਵਨੀਤ ਬਿੱਟੂ' ਨੇ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਸਰਕਾਰੀ ਯੋਜਨਾ ਸ਼ੁਰੂ ਕਰਨ ਦੀ ਕੀਤੀ ਮੰਗ

PunjabKesari

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News