ਕਿਸਾਨ ਯੂਨੀਅਨ ਡਕੌਂਦਾ ਵੱਲੋਂ ਟਰੈਕਟਰ ਮਾਰਚ ਲਈ ਲਾਮਬੰਦੀ, ਨਾਲ ਹੀ ਕੀਤਾ ਵੱਡਾ ਐਲਾਨ

Monday, Jan 23, 2023 - 04:40 PM (IST)

ਕਿਸਾਨ ਯੂਨੀਅਨ ਡਕੌਂਦਾ ਵੱਲੋਂ ਟਰੈਕਟਰ ਮਾਰਚ ਲਈ ਲਾਮਬੰਦੀ, ਨਾਲ ਹੀ ਕੀਤਾ ਵੱਡਾ ਐਲਾਨ

ਚੰਡੀਗੜ੍ਹ (ਰਮਨਜੀਤ ਸਿੰਘ) : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਸੰਯੁਕਤ ਕਿਸਾਨ ਮੋਰਚਾ ਵਲੋਂ 26 ਜਨਵਰੀ ਨੂੰ ਦੇਸ਼ਭਰ ਵਿਚ ਜ਼ਿਲ੍ਹਾ ਪੱਧਰ ’ਤੇ ਕੀਤੇ ਜਾਣ ਵਾਲੇ ਟਰੈਕਟਰ ਮਾਰਚਾਂ ਅਤੇ ਜੀਂਦ ਵਿਚ ਉੱਤਰੀ ਭਾਰਤ ਦੇ ਕਿਸਾਨਾਂ ਦੀ ਵਿਸ਼ਾਲ ਮਹਾਪੰਚਾਇਤ ਵਿਚ ਸ਼ਮੂਲੀਅਤ ਲਈ ਜ਼ੋਰਦਾਰ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਤੋਂ ਇਲਾਵਾ ਪੱਖੋ ਕੈਂਚੀਆਂ ਟੋਲ-ਪਲਾਜ਼ੇ ’ਤੇ ਵੀ ਜੱਥੇਬੰਦੀ ਵਲੋਂ ਵੱਡਾ ਇਕੱਠ ਕੀਤਾ ਜਾਵੇਗਾ। ਜੱਥੇਬੰਦੀ ਵਲੋਂ 554 ਪਿੰਡਾਂ ਵਿਚ ਹੁਣ ਤੱਕ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ- 'ਆਪ' ਵਿਧਾਇਕਾਂ ਦੀ ਪ੍ਰਵਾਹ ਨਾ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸੁਣਵਾਈ ਮੁਕੰਮਲ, ਰਿਪੋਰਟ ਵਿਧਾਨ ਸਭਾ ਕੋਲ

ਬੀਕੇਯੂ (ਡਕੌਂਦਾ) ਦੇ ਪ੍ਰੈੱਸ ਸਕੱਤਰ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ, ਦਰਸ਼ਨ ਸਿੰਘ ਰਾਏਸਰ, ਖਜ਼ਾਨਚੀ ਰਾਮ ਸਿੰਘ ਮਟੋਰੜਾ ਅਤੇ ਵਿਸ਼ੇਸ਼ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਦੀ ਅਗਵਾਈ ਵਿਚ ਸੂਬੇ ਦੇ 16 ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਬਠਿੰਡਾ, ਬਰਨਾਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮਾਨਸਾ, ਫਤਹਿਗੜ੍ਹ ਸਾਹਿਬ, ਮੋਹਾਲੀ, ਕਪੂਰਥਲਾ, ਜਲੰਧਰ, ਗੁਰਦਾਸਪੁਰ, ਤਰਨਤਾਰਨ, ਲੁਧਿਆਣਾ ਦੇ 554 ਤੋਂ ਵੱਧ ਪਿੰਡਾਂ ਵਿਚ ਲਾਮਬੰਦੀ ਲਈ ਮੀਟਿੰਗਾਂ ਕੀਤੀਆਂ ਗਈਆਂ ਹਨ। ਜੱਥੇਬੰਦੀ ਵਲੋਂ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਟਰੈਕਟਰ ਮਾਰਚ ਕੀਤੇ ਜਾਣਗੇ। ਇਸਦੇ ਨਾਲ ਹੀ ਮਾਲਵੇ ਵਿਚੋਂ ਹਜ਼ਾਰਾਂ ਕਿਸਾਨ ਜੀਂਦ (ਹਰਿਆਣਾ) ਵਿਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਰਵਾਨਾ ਹੋਣਗੇ। ਪੱਖੋ-ਕੈਂਚੀਆਂ ਟੋਲ ਪਲਾਜ਼ਾ ’ਤੇ ਜੱਥੇਬੰਦੀ ਵਲੋਂ ਵੱਡਾ ਇਕੱਠ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, ਹੁਣ ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗਾ ਖ਼ਰਾਬ ਫ਼ਸਲ ਦਾ ਮੁਆਵਜ਼ਾ

ਜੱਥੇਬੰਦੀ ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੇ 21 ਨਵੰਬਰ 2021 ਨੂੰ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿਚ ਆਪਣੀਆਂ 6 ਲੰਬਿਤ ਮੰਗਾਂ ਵੱਲ ਸਰਕਾਰ ਦਾ ਧਿਆਨ ਖਿੱਚਿਆ ਸੀ। ਇਸ ਦੇ ਜਵਾਬ ਵਿਚ, 9 ਦਸੰਬਰ 2021 ਨੂੰ, ਸੰਜੇ ਅਗਰਵਾਲ, ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਸੰਯੁਕਤ ਕਿਸਾਨ ਮੋਰਚਾ ਨੂੰ ਇੱਕ ਪੱਤਰ ਲਿਖਿਆ। ਇਸ ਪੱਤਰ ਵਿਚ ਉਨ੍ਹਾਂ ਸਰਕਾਰ ਵਲੋਂ ਕਈ ਮੁੱਦਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਅੰਦੋਲਨ ਵਾਪਸ ਲੈਣ ਦੀ ਅਪੀਲ ਕੀਤੀ। ਸਰਕਾਰ ਦੇ ਇਸ ਪੱਤਰ ’ਤੇ ਭਰੋਸਾ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਨੇ 11 ਦਸੰਬਰ 2021 ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਮੋਰਚੇ ਅਤੇ ਸਾਰੇ ਰੋਸ-ਪ੍ਰਦਰਸ਼ਨਾਂ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਸੀ। ਅੱਜ 15 ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।       

ਇਹ ਵੀ ਪੜ੍ਹੋ- ਜਲੰਧਰ ਲੋਕ ਸਭਾ ਉਪ ਚੋਣ ’ਚ ਦਾਅ 'ਤੇ ਲੱਗੇਗੀ ਸਿਆਸੀ ਧਿਰਾਂ ਦੀ ਸਾਖ਼, ਕਾਂਗਰਸ ਲਈ ਵੱਡੀ ਚੁਣੌਤੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ


author

Harnek Seechewal

Content Editor

Related News