ਅੰਮ੍ਰਿਤਸਰ 'ਚ ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ, 500 ਟਰੈਕਟਰ ਲੈ ਕੇ ਪਹੁੰਚੇ ਜਥੇਬੰਦੀਆਂ
Thursday, Aug 15, 2024 - 12:26 PM (IST)
ਅੰਮ੍ਰਿਤਸਰ- ਤਿੰਨ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੇ ਵਿਚਕਾਰ ਅੱਜ ਕਿਸਾਨਾਂ ਵੱਲੋਂ ਹਰ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਟਰੈਕਟਰ ਮਾਰਚ ਵਾਹਗਾ ਬਾਰਡਰ ਤੋਂ ਸ਼ੁਰੂ ਹੋਇਆ ਹੈ। ਹਰ ਜਥੇਬੰਦੀ ਆਪਣੇ ਨਾਲ 500 ਦੇ ਕਰੀਬ ਟਰੈਕਟਰ ਲੈ ਕੇ ਜਾ ਰਹੀ ਹੈ। ਇਹ ਮਾਰਚ ਅੰਮ੍ਰਿਤਸਰ ਜ਼ਿਲ੍ਹੇ ਦੇ ਵਾਹਘਾ ਬਾਰਡਰ ਤੋਂ ਸ਼ੁਰੂ ਹੋ ਕੇ ਗੋਲਡਨ ਗੇਟ ਤੱਕ ਜਾਵੇਗਾ। ਮਾਰਚ ਤੋਂ ਬਾਅਦ ਗੋਲਡਨ ਗੇਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ ਅਤੇ ਤਿੰਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਇਹ ਵੀ ਪੜ੍ਹੋ- 15 ਅਗਸਤ ਮੌਕੇ ਪੇਸ਼ਕਾਰੀ ਦੇ ਰਹੇ NCC ਦੇ ਤਿੰਨ ਵਿਦਿਆਰਥੀ ਬੇਹੋਸ਼
ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹੁਣ ਐੱਮ. ਐੱਸ. ਪੀ. ਨੂੰ ਕਾਨੂੰਨੀ ਬਣਾਉਣ ਲਈ ਮੁੜ ਤੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ, ਜਿਸ ਲਈ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਦੇ ਲਈ ਪੁਲਸ ਵੱਲੋਂ ਪਹਿਲਾਂ ਹੀ ਰੂਟ ਪਲਾਨ ਤਿਆਰ ਕਰਕੇ ਸਾਂਝਾ ਕੀਤਾ ਜਾ ਚੁੱਕਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਅੱਗੇ ਕਿਹਾ ਕਿ ਇਸ ਤੋਂ ਬਾਅਦ 31 ਅਗਸਤ ਦੀ ਰੈਲੀ ਲਈ ਵੱਧ ਤੋਂ ਵੱਧ ਕਿਸਾਨ ਸਰਹੱਦ 'ਤੇ ਇਕੱਠੇ ਹੋਣ ਫਿਰ 1 ਸਤੰਬਰ ਨੂੰ ਹਰਿਆਣਾ ਦੇ ਸੰਬਲ 'ਚ ਮੈਗਾ ਰੈਲੀ ਕੀਤੀ ਜਾਵੇਗੀ। 22 ਸਤੰਬਰ ਨੂੰ ਪਿੱਪਲੀ ਵਿਖੇ ਵਿਸ਼ਾਲ ਰੈਲੀ ਕਰਨਗੇ। ਜਦੋਂ ਅੰਦੋਲਨ ਦੇ 200 ਦਿਨ ਪੂਰੇ ਹੋਣਗੇ ਤਾਂ ਉਸ ਦਿਨ ਅੰਦੋਲਨ ਲਈ ਹਰਿਆਣਾ, ਪੰਜਾਬ ਅਤੇ ਹੋਰ ਸਰਹੱਦੀ ਸੂਬਿਆਂ ਦੀਆਂ ਸਰਹੱਦਾਂ 'ਤੇ ਵੱਧ ਤੋਂ ਵੱਧ ਟਰੈਕਟਰ ਲੈ ਕੇ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਹੋਟਲ ਵਿਚ ਪੁਲਸ ਨੇ ਮਾਰਿਆ ਛਾਪਾ, ਇਤਰਾਜ਼ਯੋਗ ਹਾਲਤ 'ਚ ਫੜੇ ਮੁੰਡੇ-ਕੁੜੀਆਂ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਾਨੂੰਨ ਦੀ ਗਾਰੰਟੀ ਸਮੇਤ ਸਾਰੀਆਂ 12 ਮੰਗਾਂ ਬਰਕਰਾਰ ਹਨ। ਕਿਸਾਨ ਆਗੂ ਨੇ ਕਿਹਾ ਕਿ ਹਰਿਆਣਾ ਵਿੱਚ ਨਿਹੱਥੇ ਕਿਸਾਨ ਆਗੂਆਂ ’ਤੇ ਗੋਲੀਆਂ ਚਲਾਉਣ ਵਾਲੇ ਪੁਲਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਦੇਣ ਦੀ ਜੋ ਸਿਫ਼ਾਰਸ਼ ਕੀਤੀ ਗਈ ਹੈ, ਉਹ ਗ਼ਲਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8