ਖੇਤੀ ਕਾਨੂੰਨ ਵਿਰੋਧੀ ਅੰਦੋਲਨ :‘ਟਰੈਕਟਰ ਪਰੇਡ ਦੀਆਂ ਤਿਆਰੀਆਂ ’ਚ ਲੱਗੇ ਕਿਸਾਨ’
Wednesday, Jan 06, 2021 - 01:44 PM (IST)
ਬਠਿੰਡਾ (ਸੁਖਵਿੰਦਰ): ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਤਹਿਤ 28 ਜਨਵਰੀ ਨੂੰ ਦਿੱਲੀ ’ਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਨੂੰ ਲੈ ਕਿ ਕਿਸਾਨਾਂ ’ਚ ਉਤਸ਼ਾਹ ਹੈ ਅਤੇ ਕਿਸਾਨ ਉਕਤ ਪਰੇਡ ਦੀਆਂ ਤਿਆਰੀਆਂ ’ਚ ਜੁਟੇ ਹੋਏ ਹਨ। ਇਸ ਤਹਿਤ ਪੰਜਾਬ ਦੇ ਵੱਖ-ਵੱਖ ਪਿੰਡਾਂ ਤੋਂ ਵੀ ਕਿਸਾਨ ਜਥੇਬੰਦੀਆਂ ਵੱਲੋਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਕਤ ਦਿਨ ਵੱਡੀ ਗਿਣਤੀ ’ਚ ਟਰੈਕਟਰ ਲੈ ਕੇ ਦਿੱਲੀ ਵੱਲ ਕੂਚ ਕੀਤੀ ਜਾਵੇ। ਬੇਸ਼ੱਕ ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਲਗਾਤਾਰ ਗੱਲਬਾਤ ਚੱਲ ਰਹੀ ਹੈ ਪਰ ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਸੰਗਰੂਰ ’ਚ ਵੱਡੀ ਘਟਨਾ, ਭੇਤਭਰੇ ਹਲਾਤਾਂ ’ਚ 2 ਬੱਚਿਆਂ ਸਣੇ ਮਾਂ ਦੀ ਮਿਲੀ ਲਾਸ਼
ਇਸ ਤਹਿਤ ਜਥੇਬੰਦੀਆਂ ਨੇ ਗਣਤੰਤਰ ਦਿਵਸ ਮੌਕੇ ਟਰੈਕਟਰਾਂ ’ਤੇ ਕਿਸਾਨੀ ਝੰਡੇ ਅਤੇ ਤਿਰੰਗੇ ਫਹਿਰਾ ਕੇ ਪ੍ਰੇਡ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ’ਚ ਕਿਸਾਨਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਤਾਂ ਜੋਂ ਇਸ ਟਰੈਕਟਰ ਪ੍ਰੇਡ ਦੇ ਪ੍ਰੋਗਰਾਮ ਨੂੰ ਸਫਲ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਚਾਈਨਾ ਡੋਰ ਨੇ ਤੋੜੀ 8 ਸਾਲਾ ਬੱਚੇ ਦੀ ਜ਼ਿੰਦਗੀ ਦੀ ਡੋਰ, ਹੋਈ ਦਰਦਨਾਕ ਮੌਤ
ਹੱਲ ਨਾ ਹੋਣ ’ਤੇ ਤੇਜ਼ ਹੋਵੇਗਾ ਸੰਘਰਸ਼
ਹਾਲਾਂਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਦਰਮਿਆਨ ਅਗਲੀ ਬੈਠਕ 8 ਜਨਵਰੀ ਨੂੰ ਰੱਖੀ ਗਈ ਹੈ, ਜੇਕਰ ਉਕਤ ਬੈਠਕ ’ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਸੰਘਰਸ਼ ਨੂੰ ਤੇਜ਼ ਕੀਤਾ ਜਾ ਸਕਦਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਉਕਤ ਬੈਠਕ ਤੋਂ ਬਾਅਦ ਅਗਲੇ ਸੰਘਰਸ਼ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ ਤਾਂ ਜੋਂ ਸੰਘਰਸ਼ ਨੂੰ ਲਗਾਤਾਰ ਜਾਰੀ ਰੱਖਿਆ ਜਾ ਸਕੇ ਅਤੇ ਇਸ ’ਚ ਕਿਸੇ ਤਰ੍ਹਾਂ ਦਾ ਕੋਈ ਠਹਿਰਾਅ ਨਾ ਆਵੇ। ਉਕਤ ਟਰੈਕਟਰ ਪ੍ਰੇਡ ਨੂੰ ਲੈ ਕੇ ਪਿੰਡ ਪੱਧਰ ’ਤੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਕਿਸਾਨਾਂ ਦੀਆ ਬੈਠਕਾਂ ਹੋ ਰਹੀਆਂ ਹਨ। ਬਾਰਿਸ਼ ਦੇ ਦਰਮਿਆਨ ਵੀ ਕਿਸਾਨਾਂ ਦਾ ਜੋਸ਼ ਬਰਕਰਾਰ ਹੈ ਅਤੇ ਆਉਣ ਵਾਲੇ ਦਿਨਾਂ ’ਚ ਅੰਦੋਲਨ ਹੋਰ ਵੀ ਤੇਜ਼ ਹੋਣ ਦੇ ਆਸਾਰ ਹਨ।
ਇਹ ਵੀ ਪੜ੍ਹੋ: ਮੰਡੀ ਕਲਾਂ ਦੇ ਨੌਜਵਾਨ ਦੀ ਦਿੱਲੀ ਮੋਰਚੇ ਤੋਂ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ
ਇਸ ਤੋਂ ਪਹਿਲਾਂ ਕਿਸਾਨਾਂ ਨੇ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ’ਚ ਬੀਤੇ ਦਿਨੀਂ ਹਰਿਆਣਾ ਦੇ ਪਿੰਡਾਂ ’ਚ ਇਕ ਟਰੈਕਟਰ ਮਾਰਚ ਕੀਤਾ ਸੀ, ਜਿਸ ’ਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਸ਼ਿਰਕਤ ਕੀਤੀ ਸੀ। ਭਾਰੀ ਬਾਰਿਸ਼ ਦੌਰਾਨ ਵੀ ਉਕਤ ਮਾਰਚ ਲਗਾਤਾਰ ਜਾਰੀ ਰਿਹਾ। ਹੁਣ ਵੱਖ-ਵੱਖ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ’ਚ ਟਰੈਕਟਰ ਪ੍ਰੇਡ ਕਰਨ ਦਾ ਐਲਾਨ ਕੀਤਾ ਹੈ, ਜਿਸ ਨੂੰ ਲੈ ਕਿ ਕਿਸਾਨਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।