ਟਰੈਕਟਰ ਪਰੇਡ: ਲਾਲ ਕਿਲ੍ਹੇ ਦੇ ਮੁੱਢ ਪਹੁੰਚੇ ਕਿਸਾਨ, ਪੁਲਸ ਨੇ ਰੋਕੇ

Tuesday, Jan 26, 2021 - 06:05 PM (IST)

ਟਰੈਕਟਰ ਪਰੇਡ: ਲਾਲ ਕਿਲ੍ਹੇ ਦੇ ਮੁੱਢ ਪਹੁੰਚੇ ਕਿਸਾਨ, ਪੁਲਸ ਨੇ ਰੋਕੇ

ਨਵੀਂ ਦਿੱਲੀ: ਟਰੈਕਟਰ ਮਾਰਚ ਦੌਰਾਨ ਕਿਸਾਨਾਂ ਦੇ ਕਾਫ਼ਲੇ ਲਗਾਤਾਰ ਦਿੱਲੀ ਵੱਲ ਵੱਧ ਰਹੇ ਹਨ। ਇਸੇ ਦੌਰਾਨ ਤਾਜ਼ਾ ਖ਼ਬਰ ਇਹ ਹੈ ਕਿ ਕਿਸਾਨਾਂ ਦਾ ਕਾਫ਼ਲਾ ਲਾਲ ਕਿਲ੍ਹੇ ਮੁੱਢ ਪਹੁੰਚ ਚੁੱਕਾ ਹੈ, ਜਿੱਥੇ ਕਿਸਾਨਾਂ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਗਣਤੰਤਰ ਦਿਹਾੜੇ ਮੌਕੇ ਖ਼ੇਤੀ ਕਾਨੂੰਨਾਂ ਦੇ ਵਿਰੋਧ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਲਾਲ ਕਿਲ੍ਹੇ ਦੇ ਬਾਹਰ ਵੱਡੀ ਗਿਣਤੀ ’ਚ ਕਿਸਾਨ ਪੁਲਸ ਵਲੋਂ ਲਾਈਆਂ ਰੋਕਾਂ ਨੂੰ ਤੋੜ ਕੇ ਪ੍ਰਦਰਸ਼ਨ ਕਰ ਰਹੇ ਹਨ। ਪੁਲਸ ਵਲੋਂ ਕਿਸਾਨਾਂ ਨੂੰ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਅਣਹੋਣੀ ਤੋਂ ਬਚਿਆ ਜਾ ਸਕੇ। 

ਇਹ ਵੀ ਪੜ੍ਹੋ: ਦਿੱਲੀ ਟਰੈਕਟਰ ਮਾਰਚ ’ਚ ਪਹੁੰਚੀਆਂ ਗੁਰੂ ਦੀਆਂ ਲਾਡਲੀਆਂ ਫੌਜਾਂ, ਤਸਵੀਰਾਂ

PunjabKesari

ਜ਼ਿਕਰਯੋਗ ਹੈ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ 11ਵੇਂ ਗੇੜ੍ਹ ਦੀਆਂ ਬੈਠਕਾਂ ਹੋ ਚੁਕੀਆਂ ਹਨ ਪਰ ਸਾਰੀਆਂ ਬੇਸਿੱਟ ਹੀ ਰਹੀਆਂ। ਅਖ਼ਰੀਲੇ ਗੇੜ੍ਹ ਦੀ ਗੱਲਬਾਤ ਦੌਰਾਨ ਸਰਕਾਰ ਵਲੋਂ ਕਿਸਾਨਾਂ ਦੀ ਮੰਗ ਅਨੁਸਾਰ ਕਾਨੂੰਨ ਰੱਦ ਕੀਤੇ ਜਾਣ ਤੋਂ ਸਾਫ਼ ਇਨਕਾਰ ਕਰ ਦੇਣ ਨਾਲ ਕਿਸਾਨਾਂ ਵਲੋਂ ਪਹਿਲਾਂ ਤੋਂ ਹੀ ਨਿਰਧਾਰਤ ਪ੍ਰੋਗਰਾਮ ਅਨੁਸਾਰ ਅੱਜ ਕੌਮੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਟਰੈਕਟਰ ਪਰੇਡ ਕਰਕੇ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ’ਚ ਮਨਪ੍ਰੀਤ ਬਾਦਲ ਨੇ ਲਹਿਰਾਇਆ ਤਿਰੰਗਾ

ਇਹ ਵੀ ਪੜ੍ਹੋ:  ਦਿੱਲੀ ਦੇ ਮੁਸਲਮਾਨ ਭਾਈਚਾਰੇ ਵਲੋਂ ਕਿਸਾਨਾਂ ਦਾ ਦਿਲ ਖ਼ੋਲ੍ਹ ਕੇ ਸੁਆਗਤ

ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।


author

Shyna

Content Editor

Related News