26 ਜਨਵਰੀ ਦੀ ਕਿਸਾਨ ਟਰੈਕਟਰ ਰੈਲੀ ਨੂੰ ਲੈ ਕੇ ਅਕਾਲੀ ਦਲ ਦੀ ਪੰਜਾਬੀਆਂ ਨੂੰ ਖ਼ਾਸ ਅਪੀਲ
Monday, Jan 25, 2021 - 10:11 AM (IST)
ਲੁਧਿਆਣਾ (ਪਾਲੀ) : ਕਿਸਾਨ ਜੱਥੇਬੰਦੀਆਂ ਵੱਲੋਂ ਗਣਤੰਤਰ ਦਿਹਾੜੇ ਮੌਕੇ ਦਿੱਲੀ ਵਿਖੇ ਟਰੈਕਟਰ ਰੈਲੀ ਦਾ ਆਯੋਜਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੂਹ ਪੰਜਾਬ ਵਾਸੀਆਂ ਨੂੰ ਇਸ ਰੈਲੀ 'ਚ ਸ਼ਾਮਲ ਹੋਣ ਲਈ ਪੁਰਜ਼ੋਰ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗਣਤੰਤਰ ਦਿਹਾੜੇ 'ਤੇ ਅਟਾਰੀ ਬਾਰਡਰ ਦੀ ਪਰੇਡ ਨਹੀਂ ਦੇਖ ਸਕਣਗੇ ਦਰਸ਼ਕ, ਜਾਣੋ ਕਾਰਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਰਣਜੀਤ ਸਿੰਘ ਢਿੱਲੋਂ, ਵਿਜੈ ਦਾਨਵ, ਵਿਪਨ ਸੂਦ ਕਾਕਾ, ਮਨਪ੍ਰੀਤ ਸਿੰਘ ਬੰਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਠੰਡ ਦੇ ਮੌਸਮ 'ਚ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਪ੍ਰਤੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਵੱਈਆ ਨਰਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੇ ਅੜੀਅਲ ਸੁਭਾਅ ਨੂੰ ਲੈ ਕੇ ਜ਼ਿੱਦ 'ਤੇ ਅੜੇ ਹੋਏ ਹਨ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਕਿਸਾਨ ਮਰ ਤਾਂ ਜਾਣਗੇ ਪਰ ਬਿਨਾਂ ਕਾਲੇ ਕਾਨੂੰਨ ਰੱਦ ਕਰਾਏ ਘਰਾਂ ਨੂੰ ਨਹੀਂ ਪਰਤਣਗੇ।
ਇਹ ਵੀ ਪੜ੍ਹੋ : 26 ਜਨਵਰੀ 'ਤੇ ਮੋਹਾਲੀ 'ਚ ਕੌਮੀ ਝੰਡਾ ਲਹਿਰਾਉਣਗੇ 'ਰਾਜਪਾਲ', ਨਹੀਂ ਹੋਣਗੇ ਇਹ ਪ੍ਰੋਗਰਾਮ
ਉਨ੍ਹਾਂ ਨਰਿੰਦਰ ਮੋਦੀ ਨੂੰ ਪੁਰਜ਼ੋਰ ਮੰਗ ਕੀਤੀ ਕਿ 26 ਜਨਵਰੀ ਤੋਂ ਪਹਿਲਾਂ ਕਾਲੇ ਕਾਨੂੰਨ ਰੱਦ ਕੀਤੇ ਜਾਣ, ਨਹੀਂ ਤਾਂ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਗੰਭੀਰ ਨਤੀਜੇ ਨਿਕਲ ਸਕਦੇ ਹਨ। ਜ਼ਿਕਰਯੋਗ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਾਗੂ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਕਿਸਾਨ ਭਰਾ ਦਿੱਲੀ ਦੇ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਉਸਾਰੀ ਕਾਮਿਆਂ ਦੀਆਂ ਧੀਆਂ ਦੇ ਵਿਆਹ ਲਈ 'ਕੈਪਟਨ' ਦਾ ਵੱਡਾ ਐਲਾਨ, ਸ਼ਗਨ ਸਕੀਮ 'ਚ ਕੀਤਾ ਵਾਧਾ
ਕਿਸਾਨੀ ਸੰਘਰਸ਼ ਅੰਦੋਲਨ ਨੂੰ ਤਕਰੀਬਨ 2 ਮਹੀਨਿਆਂ ਦਾ ਸਮਾਂ ਬੀਤ ਚੁੱਕਾ ਹੈ। 15 ਦੇ ਲਗਭਗ ਕਿਸਾਨ ਜੱਥੇਬੰਦੀਆਂ ਦੀਆਂ ਕੇਂਦਰ ਦੀ ਸਰਕਾਰ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ।
ਨੋਟ : ਦਿੱਲੀ ਵਿਖੇ ਟਰੈਕਟਰ ਪਰੇਡ ਨੂੰ ਲੈ ਕੇ ਅਕਾਲੀ ਦਲ ਦੀ ਪੰਜਾਬੀਆਂ ਨੂੰ ਅਪੀਲ ਬਾਰੇ ਦਿਓ ਪਾਏ