ਪੀਰ ਨਿਗਾਹਾ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਪਲਟੀ, ਮਚਿਆ ਚੀਕ-ਚਿਹਾੜਾ

Friday, Aug 09, 2024 - 06:32 AM (IST)

ਨੰਗਲ (ਗੁਰਭਾਗ ਸਿੰਘ)- ਹਿਮਾਚਲ ਪ੍ਰਦੇਸ਼ ਜ਼ਿਲ੍ਹਾ ਊਨਾ ਦੇ ਧਾਰਮਿਕ ਸਥਾਨ ਪੀਰ ਨਿਗਾਹਾ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟ ਗਈ। ਇਸ ਹਾਦਸੇ ’ਚ ਕਰੀਬ 15 ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਫਿਲਹਾਲ ਜ਼ਖ਼ਮੀਆਂ ਦੀ ਹਾਲਤ ਠੀਕ ਹੈ। ਇਹ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ’ਚ ਜਾਣ ਲਈ ਤਿੰਨ ਦਿਨ ਲਈ ਆਏ ਸਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਊਨਾ ਦੇ ਖੇਤਰੀ ਹਸਪਤਾਲ ਲਿਆਂਦਾ ਗਿਆ ਹੈ। ਇਨ੍ਹਾਂ ਵਿਚੋਂ ਤਿੰਨ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ।

PunjabKesari

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਵਸਨੀਕ ਸ਼ਰਧਾਲੂ ਮੰਗਲਵਾਰ ਨੂੰ ਨੈਣਾ ਦੇਵੀ ਵਿਖੇ ਮੱਥਾ ਟੇਕਣ ਤੋਂ ਬਾਅਦ ਪੀਰ ਨਿਗਾਹਾ ਵਿਖੇ ਮੱਥਾ ਟੇਕਣ ਲਈ ਪੁੱਜੇ ਸਨ। ਵੀਰਵਾਰ ਸਵੇਰੇ ਇਹ ਸਾਰੇ ਸ਼ਰਧਾਲੂ ਜਦੋਂ ਮਾਨਸਾ ਲਈ ਰਵਾਨਾ ਹੋਏ ਸਨ ਤਾਂ ਮੰਦਿਰ ਦੀ ਚਾਰਦੀਵਾਰੀ ਤੋਂ ਕੁਝ ਦੂਰੀ ’ਤੇ ਉਨ੍ਹਾਂ ਦੀ ਟਰਾਲੀ ਬੇਕਾਬੂ ਹੋ ਕੇ ਪਲਟ ਗਈ।

PunjabKesari

ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੋ ਦਰਜਨ ਦੇ ਕਰੀਬ ਸ਼ਰਧਾਲੂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਜਿਸ ’ਚ ਔਰਤਾਂ ਅਤੇ ਬੱਚੇ ਜ਼ਿਆਦਾ ਹਨ, ਮੌਕੇ ’ਤੇ ਤਹਿਸੀਲਦਾਰ ਸ਼ੀਖਾ ਰਾਣਾ ਪਹੁੰਚ ਗਏ ਅਤੇ ਸਾਰੇ ਜ਼ਖ਼ਮੀਆਂ ਨੂੰ ਐਂਬੂਲੈਂਸ 108 ਦੀ ਮਦਦ ਨਾਲ ਤੁਰੰਤ ਖੇਤਰੀ ਹਸਪਤਾਲ ਪਹੁੰਚਾਇਆ। ਜਿੱਥੇ ਸਿਹਤ ਵਿਭਾਗ ਦੇ ਮੈਡੀਕਲ ਅਫ਼ਸਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨੇ ਤੁਰੰਤ ਉਨ੍ਹਾਂ ਦਾ ਇਲਾਜ ਸ਼ੁਰੂ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਟਰਾਲੀ ਡੂੰਘੀ ਖਾਈ ਵਿੱਚ ਡਿੱਗਣ ਤੋਂ ਬੱਚ ਗਈ। ਨਹੀਂ ਤਾਂ ਵੱਡਾ ਨੁਕਸਾਨ ਹੋਣ ਦਾ ਖ਼ਦਸ਼ਾ ਸੀ।

ਇਹ ਵੀ ਪੜ੍ਹੋ- ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਕੁੜੀ ਨਾਲ ਟੱਪੀਆਂ ਹੱਦਾਂ, 7 ਮਹੀਨੇ ਦੀ ਗਰਭਵਤੀ ਕਰਨ ਮਗਰੋਂ ਹੋਇਆ...
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News