ਵਪਾਰ ਤੇ ਸਨਅਤ ਨੂੰ ਹੁਲਾਰਾ ਦੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ ’ਤੇ ਪਾਵੇਗੀ: ਹਰਪਾਲ ਚੀਮਾ

Tuesday, May 10, 2022 - 03:09 PM (IST)

ਵਪਾਰ ਤੇ ਸਨਅਤ ਨੂੰ ਹੁਲਾਰਾ ਦੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ ’ਤੇ ਪਾਵੇਗੀ: ਹਰਪਾਲ ਚੀਮਾ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਅੰਮ੍ਰਿਤਸਰ ਵਿਖੇ ਇਲਾਕੇ ਦੇ ਵਪਾਰੀਆਂ, ਸਨਅਤਕਾਰਾਂ ਅਤੇ ਹੋਰ ਕਾਰੋਬਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨ੍ਹਾਂ ਸੂਬੇ ਦੀ ਤਰੱਕੀ ਸੰਭਵ ਨਹੀਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਡੀ ਸਰਕਾਰ ਉਦਯੋਗਾਂ ਨੂੰ ਹੁਲਾਰਾ ਦੇ ਕੇ ਸੂਬੇ ਦੀ ਡਾਵਾਂਡੋਲ ਆਰਥਿਕ ਹਾਲਤ ਨੂੰ ਮੁੜ ਮਜਬੂਤ ਕਰਕੇ ਲੀਹ ’ਤੇ ਪਾਵੇਗੀ। ਜਨਤਾ ਬਜਟ ਸਬੰਧੀ ਅਹਿਮ ਵਿਚਾਰਾਂ ਕਰਨ ਪੁੱਜੇ ਹਰਪਾਲ ਚੀਮਾ ਦਾ ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਆਏ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਰਵਾਂ ਸਵਾਗਤ ਕੀਤਾ। 

ਪੜ੍ਹੋ ਇਹ ਵੀ ਖ਼ਬਰ: ਬਟਾਲਾ : ਭੇਤਭਰੀ ਹਾਲਤ ’ਚ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜਟ ਬਣਾਉਣ ਲਈ ਹਰੇਕ ਤਬਕੇ ਦੇ ਸੁਝਾਅ ਮੰਗਣਾ ਇਤਿਹਾਸਿਕ ਫ਼ੈਸਲੇ ਦੇ ਨਾਲ-ਨਾਲ ਬਹੁਤ ਸ਼ਲਾਘਾਯੋਗ ਉਪਰਾਲਾ ਹੈ, ਜਿਸ ਰਾਹੀਂ ਸੂਬੇ ਦੇ ਲੋਕ ਜਨਤਾ ਬਜਟ ਵਿੱਚ ਭਾਈਵਾਲ ਬਣਨਗੇ। ਵਿੱਤ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਉਦਯੋਗਾਂ ਨਾਲ ਜੁੜੇ ਨੁਮਾਇੰਦਿਆਂ ਵਲੋਂ ਦਿੱਤੇ ਸੁਝਾਵਾਂ ਨੂੰ ਗਹੁ ਨਾਲ ਸੁਣਦਿਆਂ ਕਿਹਾ ਕਿ ਜਨਤਾ ਬਜਟ ਲਈ ਹਰ ਇਕ ਵਿਅਕਤੀ ਦੇ ਸੁਝਾਅ ਨੂੰ ਪੂਰੀ ਸੁਹਿਰਦਤਾ ਤੇ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ। ਇਸ ਉਪਰੰਤ ਉਸ ’ਤੇ ਢੁਕਵਾਂ ਫ਼ੈਸਲਾ ਲੈ ਕੇ ਲੋਕਾਂ ਦੀ ਰਾਇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ: ਇੰਜੀਨੀਅਰ ਸੋਹਣਾ-ਮੋਹਣਾ ਦੀ ਮਾਨਾਂਵਾਲਾ ਹੋਈ ਬਦਲੀ, SSA ਦੀ ਪੋਸਟ ’ਤੇ ਕੀਤੇ ਤਾਇਨਾਤ

ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਉਦਯੋਗਾਂ ਨੂੰ ਰੀੜ ਦੀ ਹੱਡੀ ਦਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਵਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਿਚਾਰ ਚਰਚਾ ਹੱਲ ਕਰੇਗੀ। ਪਿਛਲੇ 25 ਸਾਲਾਂ ’ਚ ਕਿਸੇ ਸਰਕਾਰ ਨੇ ਉਦਯੋਗਾਂ ਅਤੇ ਉਦਯੋਗਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਫੋਕਲ ਪੁਆਇੰਟ ਆਦਿ ਦੀ ਸਾਰ ਨਹੀਂ ਲਈ। ਉਨ੍ਹਾਂ ਨੇ ਭਰੋਸਾ ਦੁਆਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਬਜਟ ਵਿੱਚ ਲੋਕ ਮਸਲਿਆਂ ਨੂੰ ਪੂਰੀ ਤਰਜੀਹ ਦੇਵੇਗੀ।  

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

‘ਜਨਤਾ ਬਜਟ’ ਸਬੰਧੀ ਹਰਪਾਲ ਚੀਮਾ ਨੇ ਕਿਹਾ ਕਿ ਲੋਕ ਆਪੋ-ਆਪਣੇ ਸੁਝਾਅ ਲਿਖਤ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਪੋਰਟਲ ਅਤੇ finance.punjab.gov.in ਜਾਂ punjabdabudget0gmail.com ’ਤੇ ਭੇਜਣ ਦੇ ਨਾਲ-ਨਾਲ ਆਪਣੇ ਹਲਕੇ ਦੇ ਵਿਧਾਇਕ ਜਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਸੁਝਾਅ ਲੈਣ ਲਈ ਪੰਜਾਬ ਭਰ ਵਿੱਚ ਵੀ ਜਾ ਰਹੇ ਹਨ ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਇਕ ਲੋਕ ਪੱਖੀ ਬਜਟ ਤਿਆਰ ਕੀਤਾ ਜਾ ਸਕੇ। ਇਸ ਮੌਕੇ ਪਿਆਰੇ ਲਾਲ ਸੇਠ, ਕ੍ਰਿਸ਼ਨ ਕੁਮਾਰ ਕੁੱਕੂ, ਅਰਵਿੰਦਰਪਾਲ ਸਿੰਘ, ਸੰਦੀਪ ਖੋਸਲਾ, ਕਮਲ ਡਾਲਮੀਆ, ਰੰਜਨ ਅਗਰਵਾਲ, ਮੁਕੇਸ਼ ਨੰਦਾ, ਸੁਰਿੰਦਰ ਸਿੰਘ, ਜਤਿੰਦਰਪਾਲ ਸਿੰਘ,ਸੁਰਿੰਦਰ ਦੁੱਗਲ ਆਦਿ ਨੇ ਆਪੋ-ਆਪਣੇ ਵਿਚਾਰ ਉਨ੍ਹਾਂ ਦੇ ਸਨਮੁੱਖ ਰੱਖੇ। 

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਸ੍ਰੀਮਤੀ ਜੀਵਨ ਜੋਤ ਕੌਰ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਜਸਬੀਰ ਸਿੰਘ ਸੰਧੂ, ਵਿਧਾਇਕ ਦਲਬੀਰ ਸਿੰਘ, ਵਿਧਾਇਕ ਡਾ ਅਜੇ ਗੁਪਤਾ, ਉਪ ਕੁਲਪਤੀ ਡਾ ਜਸਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਦਿ ਹਾਜ਼ਰ ਸਨ। 


author

rajwinder kaur

Content Editor

Related News