ਸੰਘਣੀ ਧੁੰਦ ਨੇ ਲਾਈ ਰਫ਼ਤਾਰ ''ਤੇ ਬ੍ਰੇਕ, ਠੰਡ ਕਾਰਨ ਵਪਾਰੀਆਂ ਦਾ ਕਾਰੋਬਾਰ ਹੋਇਆ ਠੱਪ
Saturday, Jan 04, 2025 - 04:48 PM (IST)
ਟਾਂਡਾ ਉੜਮੁੜ (ਗੁਪਤਾ)-ਪੰਜਾਬ ਵਿਚ ਠੰਡ ਦਾ ਕਹਿਰ ਦਿਨ-ਬ-ਦਿਨ ਵਧ ਰਿਹਾ ਹੈ ਅਤੇ ਸੰਘਣੀ ਧੁੰਦ ਆਮ ਆਦਮੀ ਲਈ ਮੁਸੀਬਤ ਬਣੀ ਹੋਈ ਹੈ। ਸੂਬੇ ਦੇ ਹਰ ਜ਼ਿਲ੍ਹੇ ਵਿਚ ਸੰਘਣੀ ਧੁੰਦ ਦੇ ਪ੍ਰਕੋਪ ਕਾਰਨ ਸੜਕਾਂ ’ਤੇ ਚੱਲਣ ਵਾਲੇ ਵਾਹਨ ਚਾਲਕਾਂ ਨੂੰ ਰਸਤਾ ਸਾਫ਼ ਨਜ਼ਰ ਨਾ ਆਉਣ ਕਾਰਨ ਹਾਦਸਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਦੁਸ਼ਵਾਰ ਬਣਿਆ ਹੋਇਆ ਹੈ। ਧੁੰਦ ਦੇ ਪ੍ਰਕੋਪ ਕਾਰਨ ਜਿੱਥੇ ਐਕਸੀਡੈਂਟਾਂ ਵਿਚ ਕੀਮਤੀ ਜ਼ਿੰਦਗੀਆਂ ਖ਼ਤਮ ਹੋ ਰਹੀਆਂ ਹਨ, ਉੱਥੇ ਕਈ ਲੋਕ ਜ਼ਿੰਦਗੀ ’ਤੇ ਮੌਤ ਵਿਚਕਾਰ ਜੂਝ ਰਹੇ ਹਨ। ਭਾਵੇਂ ਕਿ ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਪੰਜਾਬ ਵਿਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਜਾ ਰਿਹਾ ਹੈ ਅਤੇ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ਪਰ ਲੋਕ ਧੁੰਦ ਵਿਚ ਵੀ ਸੜਕਾਂ ’ਤੇ ਚੱਲਣ ਤੋਂ ਗਰੇਜ਼ ਨਹੀਂ ਕਰ ਰਹੇ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਦਿੱਤੀਆਂ ਗਈਆਂ ਤਰੱਕੀਆਂ
ਇਸ ਧੁੰਦ ਸਬੰਧੀ ਡਾ. ਕਰਮਜੀਤ ਸਿੰਘ ਦਾ ਕਹਿਣਾ ਹੈ ਕਿ ਇਸ ਕੜਕਦੀ ਠੰਡ ਤੋਂ ਬਚਾਅ ਲਈ ਵੱਧ ਤੋਂ ਵੱਧ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਘਰੋਂ ਬਾਹਰ ਨਿਕਲਣ ਸਮੇਂ ਆਪਣੇ ਹੱਥ ਮੂੰਹ ਅਤੇ ਸਿਰ ਨੂੰ ਕੱਪੜੇ ਨਾਲ ਜ਼ਰੂਰ ਢੱਕਣਾ ਚਾਹੀਦਾ ਹੈ ਤਾਂ ਜੋ ਧੁੰਦ ਦੇ ਪ੍ਰਕੋਪ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਤਕਲੀਫ਼ ਮਹਿਸੂਸ ਹੋਣ ’ਤੇ ਜਲਦ ਨਜ਼ਦੀਕੀ ਡਾਕਟਰ ਤੋਂ ਸਲਾਹ ਲੈ ਕੇ ਉਸ ਦਾ ਇਲਾਜ ਜ਼ਰੂਰ ਕਰਵਾਉਣਾ ਚਾਹੀਦਾ ਹੈ।
ਡਾ. ਲਵਪ੍ਰੀਤ ਸਿੰਘ ਪਾਬਲਾ ਨੇ ਕਿਹਾ ਕਿ ਪਹਾੜਾਂ ’ਤੇ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਮੈਦਾਨੀ ਇਲਾਕੇ ਵਿਚ ਠੰਡ ਦਾ ਕਹਿਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੈ ਰਹੀ ਸੰਘਣੀ ਧੁੰਦ ਅਤੇ ਹਵਾ ’ਚ ਫੈਲੇ ਪ੍ਰਦੂਸ਼ਣ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਲੈਣ ’ਚ ਤਕਲੀਫ਼ ਪੈਦਾ ਹੋ ਰਹੀ ਹੈ। ਇਸ ਤੋਂ ਬਚਾਅ ਕਰਨ ਲਈ ਬੱਚਿਆਂ ਤੇ ਬਜ਼ੁਰਗਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਗਰਮ ਕੱਪੜੇ ਪਾਉਣੇ ਚਾਹੀਦੇ ਹਨ। ਉਨ੍ਹਾਂ ਨੂੰ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ ਤਾਂ ਜੋ ਠੰਡ ਨਾਲ ਉਹ ਕਿਸੇ ਵੀ ਬੀਮਾਰੀ ਦੀ ਲਪੇਟ ਵਿਚ ਨਾ ਆ ਸਕਣ।
ਇਹ ਵੀ ਪੜ੍ਹੋ-ਜਲੰਧਰ 'ਚ ਹੋਏ ਦੋਹਰੇ ਕਤਲਕਾਂਡ ਦੇ ਮਾਮਲੇ 'ਚ ਵੱਡੀ ਅਪਡੇਟ, ਪੁਲਸ ਨੇ ਕਰ 'ਤੇ ਅਹਿਮ ਖ਼ੁਲਾਸੇ
ਸੰਦੀਪ ਸੀਟ ਸ਼ਾਪ ਦੇ ਐੱਮ. ਡੀ. ਲਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਧੁੰਦ ਦੇ ਪ੍ਰਕੋਪ ਕਾਰਨ ਠੰਡ ਵਿਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ, ਇਸ ਲਈ ਧੁੰਦ ਦੇ ਦਿਨਾਂ ਵਿਚ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਸਮਾਜਸੇਵੀ ਅਨੁਜ ਬਹਿਲ ਨੇ ਕਿਹਾ ਕਿ ਵਾਹਨ ਚਾਲਕਾਂ ਨੂੰ ਸੜਕ ’ਤੇ ਵਾਹਨ ਚਲਾਉਂਦੇ ਸਮੇਂ ਬੜਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਵਾਹਨ ਦੀ ਸਪੀਡ ਘੱਟ ਰੱਖਣੀ ਚਾਹੀਦੀ ਹੈ ਤਾਂ ਜੋ ਧੁੰਦ ਕਾਰਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ। ਉਨ੍ਹਾਂ ਪੈਦਲ ਰਾਹਗੀਰਾਂ ਨੂੰ ਸੁਚੇਤ ਕੀਤਾ ਕਿ ਸੜਕ ’ਤੇ ਚੱਲਣ ਸਮੇਂ ਜਾਂ ਸੜਕ ਪਾਰ ਕਰਨ ਸਮੇਂ ਹਰ ਪਾਸੇ ਧਿਆਨ ਨਾਲ ਦੇਖ ਕੇ ਚਲਣ ਤਾਂ ਜੋ ਦੁਰਘਟਨਾ ਤੋਂ ਬਚਿਆ ਜਾ ਸਕੇ। ਇਸ ਧੁੰਦ ਸਬੰਧੀ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਵਿੱਕੀ ਬਾਲੀ ਨੇ ਕਿਹਾ ਕਿ ਧੁੰਦ ਦੇ ਪ੍ਰਕੋਪ ਕਾਰਨ ਆਮ ਜਨਤਾ ਘਰੋਂ ਬਾਹਰ ਨਹੀਂ ਨਿਕਲ ਰਹੀ, ਜਿਸ ਕਾਰਨ ਦੁਕਾਨਦਾਰਾਂ ਦਾ ਕਾਰੋਬਾਰ ਵੀ ਠੱਪ ਹੋਇਆ ਪਿਆ ਹੈ।
ਇਹ ਵੀ ਪੜ੍ਹੋ- ਦਿਨ-ਚੜ੍ਹਦਿਆਂ ਹੀ ਦੋਹਰੇ ਕਤਲ ਨਾਲ ਕੰਬਿਆ ਪੰਜਾਬ, ਦੋਸਤ ਨੇ 2 ਨੌਜਵਾਨਾਂ ਨੂੰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e