...ਤਾਂ ਨਹੀਂ ਕੱਟਿਆ ਜਾਵੇਗਾ ਚਾਲਾਨ, ਪੰਜਾਬ ''ਚ ਜਾਰੀ ਹੋਏ ਨਵੇਂ ਹੁਕਮ
Saturday, Jan 25, 2025 - 09:04 AM (IST)
ਲੁਧਿਆਣਾ (ਵੈੱਬ ਡੈਸਕ, ਰਾਜ): ਪੰਜਾਬ ਦੇ ਸਮੂਹ ਪੁਲਸ ਕਮਿਸ਼ਨਰਾਂ ਤੇ SSPs ਨੂੰ ਟ੍ਰੈਫ਼ਿਕ ਚਾਲਾਨਾਂ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ, ਜਿਸ ਵਿਚ Digilocker ਤੇ mParivahaan ਐਪ ਵਿਚ ਰੱਖੇ ਗਏ ਗੱਡੀ ਦੇ ਕਾਗਜ਼ਾਂ ਨੂੰ ਸਹੀ ਮੰਨਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਅਜਿਹਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਵਿਭਾਗੀ ਪੜਤਾਲ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਪੁਲਸ ਕਮਿਸ਼ਨਰਾਂ ਤੇ SSPs ਨੂੰ ਜਾਰੀ ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਕਈ ਵਾਹਨ ਚਾਲਕ ਟ੍ਰੈਫ਼ਿਕ ਮੁਲਾਜ਼ਮਾਂ ਦੀ ਚੈਕਿੰਗ ਦੌਰਾਨ ਆਪਣੇ 2 ਪਹੀਆ, 4 ਪਹੀਆ ਤੇ ਕਮਰਸ਼ੀਅਲ ਵਾਹਨਾਂ ਦੇ ਦਸਤਾਵੇਜ਼ Digilocker ਤੇ mParivahaan ਐਪ ਰਾਹੀਂ ਪੇਸ਼ ਕਰਦੇ ਹਨ ਤਾਂ ਕਈ ਮੁਲਾਜ਼ਮ ਇਨ੍ਹਾਂ ਦਸਤਾਵੇਜ਼ਾਂ ਨੂੰ ਸਹੀ ਨਹੀਂ ਮੰਨਦੇ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਸ ਨੂੰ ਭਾਰਤ ਤੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਹੈ। ਇਸ ਲਈ ਸਮੂਹ ਪੁਲਸ ਕਮਿਸ਼ਨਰਾਂ ਤੇ SSPs ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਤਾਇਨਾਤ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹਦਾਇਤਾਂ ਦੇਣ ਕਿ ਜੇਕਰ ਕੋਈ ਵਿਅਕਤੀ ਆਪਣੇ ਦਸਤਾਵੇਜ਼ Digilocker ਤੇ mParivahaan ਐਪ ਵਿਚ ਦਿਖਾਉਂਦਾ ਹੈ ਤਾਂ ਉਸ ਨੂੰ ਸਹੀ ਮੰਨਿਆ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕੈਮਰਿਆਂ ਰਾਹੀਂ ਕੱਟੇ ਜਾਣਗੇ ਚਾਲਾਨ, ਜੇ ਨਾ ਭੁਗਤਿਆ ਤਾਂ...
ਪੱਤਰ ਦੇ ਅਖ਼ੀਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਫਿਰ ਵੀ ਕਿਸੇ ਵਿਅਕਤੀ ਵੱਲੋਂ ਇਸ ਸਬੰਧੀ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਉਸ ਅਧਿਕਾਰੀ ਜਾਂ ਕਰਮਚਾਰੀ ਦੇ ਖ਼ਿਲਾਫ਼ ਵਿਭਾਗੀ ਪੜਤਾਲ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ Digilocker ਤੇ mParivahaan ਵਿਚ ਰੱਖੇ ਗਏ ਦਸਤਾਵੇਜ਼ਾਂ ਨੂੰ ਭਾਰਤ ਤੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਹੈ। ਇਨ੍ਹਾਂ ਐਪਸ ਵਿਚ ਯੂਜ਼ਰ ਆਪ ਕਿਸੇ ਦਸਤਾਵੇਜ਼ ਦੀ ਫੋਟੋ ਖਿੱਚ ਕੇ ਨਹੀਂ ਪਾ ਸਕਦਾ, ਸਗੋਂ ਸਰਕਾਰੀ ਰਿਕਾਰਡ ਮੁਤਾਬਕ ਦਸਤਾਵੇਜ਼ਾਂ ਨੂੰ ਸੇਵ ਕਰਕੇ ਰੱਖਿਆ ਜਾ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8