ਜਲੰਧਰ-ਲੁਧਿਆਣਾ ਹਾਈਵੇਅ 'ਤੇ ਜਾਣ ਵਾਲੇ ਦੇਣ ਧਿਆਨ! ਜ਼ਰੂਰੀ ਸੂਚਨਾ ਜਾਰੀ, 9 ਘੰਟੇ ਟਰੈਫਿਕ ਡਾਇਵਰਟ
Saturday, Jan 31, 2026 - 01:54 PM (IST)
ਜਲੰਧਰ/ਫਗਵਾੜਾ (ਵੈੱਬ ਡੈਸਕ, ਜਲੋਟਾ)-ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਫਗਵਾੜਾ ਵਿਚ ਅੱਜ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸੇ ਸਬੰਧ ਵਿਚ ਟਰੈਫਿਕ ਪੁਲਸ ਵੱਲੋਂ ਰੂਟ ਡਾਇਵਰਟ ਕੀਤਾ ਗਿਆ ਹੈ। ਜਲੰਧਰ-ਲੁਧਿਆਣਾ ਹਾਈਵੇਅ ਵੱਲ ਜਾਣ ਵਾਲੇ ਧਿਆਨ ਦੇਣ ਕਿ ਇਥੇ ਸਾਰੀ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ ਅਤੇ ਵਾਹਨ ਚਾਲਕ ਡਾਇਵਰਟ ਕੀਤੇ ਗਏ ਰਸਤਿਆਂ ਦੀ ਹੀ ਵਰਤੋਂ ਕਰਨ। ਟਰੈਫਿਕ ਡਾਇਵਰਟ 9 ਘੰਟੇ ਰਹੇਗਾ।
ਇਹ ਵੀ ਪੜ੍ਹੋ: Big Breaking: PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ 31 ਜਨਵਰੀ 2026 ਨੂੰ ਸਬ ਡਿਵੀਜ਼ਨ ਫਗਵਾੜਾ ਵਿਖੇ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਦੇ ਕਾਰਨ ਸ਼ਹਿਰ ਦਾ ਟ੍ਰੈਫਿਕ ਰੂਟ ਡਾਇਵਰਟ ਕੀਤਾ ਗਿਆ ਹੈ ਅਤੇ ਇਸ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਫਗਵਾੜਾ ਦੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿਚ 31 ਜਨਵਰੀ 2026 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਥੇ ਇਹ ਸਪੱਸ਼ਟ ਹੈ ਕਿ ਜਿੰਨਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਤੇ ਨਿਰਧਾਰਤ ਹਨ, ਉਨਾਂ ਸਕੂਲਾਂ/ਕਾਲਜਾਂ ਤੇ ਇਹ ਛੁੱਟੀ ਦੇ ਹੁਕਮ ਲਾਗੂ ਨਹੀ ਹੋਣਗੇ।
ਇਹ ਵੀ ਪੜ੍ਹੋ: ਪੰਜਾਬ 'ਚ ਚੋਣਾਂ ਤੋਂ ਪਹਿਲਾਂ SIR ਦੀ ਤਿਆਰੀ! ਵੋਟਰ ਲਿਸਟਾਂ 'ਚ ਗੜਬੜੀਆਂ ਨੂੰ ਲੈ ਕੇ ਜਾਰੀ ਹੋਏ ਹੁਕਮ

ਸ਼ੋਭਾਯਾਤਰਾ ਦੇ ਰੂਟ 'ਤੇ ਮੀਟ/ਮੱਛੀ ਤੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਉਥੇ ਹੀ ਇਹ ਵੀ ਦੱਸ ਦੇਈਏ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਫਗਵਾੜਾ ਵਿਖੇ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਪੰਜਾਬ ਆਬਕਾਰੀ ਰੂਲਜ਼ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅੱਜ ਸਬ ਡਿਵੀਜ਼ਨ ਫਗਵਾੜਾ ਵਿਖੇ ਸ਼ੋਭਾ ਯਾਤਰਾ ਦੌਰਾਨ ਸ਼ੋਭਾਯਾਤਰਾ ਦੇ ਰੂਟ ‘ਤੇ ਮੀਟ/ਮੱਛੀ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।
ਇਹ ਵੀ ਪੜ੍ਹੋ: ਜਲੰਧਰ: ਸ਼੍ਰੀ ਗੁਰੂ ਰਵਿਦਾਸ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ, ਕਿਹਾ-ਸਾਰੇ ਇਕੱਠੇ ਹੋ ਕੇ ਪੰਜਾਬ ਨੂੰ ਕਰੀਏ ਮਜ਼ਬੂਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
