ਟ੍ਰੈਫ਼ਿਕ ਪੁਲਸ ਵੱਲੋਂ ਐਡਵਾਇਜ਼ਰੀ ਜਾਰੀ, ਇਨ੍ਹਾਂ ਰਸਤਿਆਂ ''ਤੇ ਜਾਣ ਤੋਂ ਕਰੋ ਗੁਰੇਜ਼

Wednesday, Nov 06, 2024 - 03:31 PM (IST)

ਲੁਧਿਆਣਾ (ਗਣੇਸ਼)- ਪੰਜਾਬ ਸਰਕਾਰ ਵੱਲੋਂ 8 ਨਵੰਬਰ ਨੂੰ ਪਿੰਡ ਧਨਾਨਸੂ, ਜ਼ਿਲ੍ਹਾ ਲੁਧਿਆਣਾ ਵਿਖੇ 'ਨਵੇਂ ਚੁਣੇ ਸਰਪੰਚਾਂ' ਲਈ ਰਾਜ ਪੱਧਰੀ ਸਹੁੰ ਚੁੱਕ ਸਮਾਰੋਹ ਕਰਵਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਇਸ ਸਮਾਰੋਹ ਮੌਕੇ ਬਤੌਰ ਮੁੱਖ ਮਹਿਮਾਨ ਸਰਪੰਚਾਂ ਨੂੰ ਸਹੁੰ ਚੁਕਾਉਣਗੇ। ਆਮ ਆਦਮੀ ਪਾਰਟੀ (ਆਪ) ਵੱਲੋਂ ਰੈਲੀ ਦੀਆਂ ਤਿਆਰੀਆਂ ਪਿਛਲੇ ਦਿਨੀਂ ਮੁਕੰਮਲ ਕਰ ਲਈਆਂ ਗਈਆਂ ਸਨ। 

ਇਹ ਖ਼ਬਰ ਵੀ ਪੜ੍ਹੋ - ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਮੈਦਾਨ 'ਚ ਗਈ ਅਥਲੀਟ ਦੀ ਜਾਨ, Live Video ਆਈ ਸਾਹਮਣੇ

ਇਸ ਦੇ ਨਾਲ ਹੀ ਟ੍ਰੈਫਿਕ ਪੁਲਸ ਵੱਲੋਂ ਆਮ ਲੋਕਾਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ। ਸਮਾਗਮ ਦੇ ਮੱਦੇਨਜ਼ਰ ਮੁੱਖ ਤੌਰ 'ਤੇ 4 ਸੜਕੀ ਮਾਰਗ ਪ੍ਰਭਾਵਿਤ ਹੋਣਗੇ ਜਿਨ੍ਹਾਂ ਵਿਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧਨਾਨਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਸ਼ਾਮਲ ਹਨ। ਪੁਲਸ ਵੱਲੋਂ ਆਮ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਬਚਾਅ ਲਈ ਇਨ੍ਹਾਂ ਰਸਤਿਆਂ ਦਾ ਇਸਤੇਮਾਲ ਕਰਨ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ :

ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ

1. ਸਮਰਾਲਾ ਚੌਕ - ਸਮਰਾਲਾ ਚੌਕ ਤੋਂ ਚੰਡੀਗੜ੍ਹ ਵਾਲੇ ਪਾਸੇ ਜਾਣ ਵਾਲੇ ਵਾਹਨ ਸ਼ੇਰਪੁਰ ਚੌਕ ਤੋਂ ਹੋ ਕੇ ਦੋਰਾਹਾ ਅਤੇ ਫਿਰ ਨੀਲੋਂ ਵਾਲੇ ਪਾਸੇ ਤੋਂ ਚੰਡੀਗੜ੍ਹ ਵੱਲ ਜਾਣਗੇ।

2. ਸਾਹਨੇਵਾਲ ਚੌਕ - ਸਾਹਨੇਵਾਲ ਚੌਕ ਤੋਂ ਕੋਹਾੜਾ ਵਾਲੇ ਪਾਸੇ ਜਾਣ ਵਾਲੇ ਵਾਹਨ ਕੋਹਾੜਾ-ਮਾਛੀਵਾੜਾ ਰੋਡ, ਭੈਣੀ ਸਾਹਿਬ ਤੋਂ ਕਟਾਣੀ ਕਲਾਂ ਵਾਇਆ ਨੀਲੋਂ ਵੱਲ ਜਾਣਗੇ।

3. ਨੀਲੋ ਨਹਿਰ ਦਾ ਪੁਲ - ਚੰਡੀਗੜ੍ਹ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲੇ ਵਾਹਨ ਨੀਲੋ ਨਹਿਰ ਰਾਹੀਂ, ਦੋਰਾਹਾ ਬਾਈਪਾਸ ਤੋਂ ਲੁਧਿਆਣਾ ਸ਼ਹਿਰ ਵੱਲ ਆਉਣਗੇ।

4. ਕੋਹਾੜਾ ਚੌਕ - ਮਾਛੀਵਾੜਾ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲੇ ਵਾਹਨ ਸਾਹਨੇਵਾਲ ਪੁਲ ਤੋਂ ਦੋਰਾਹਾ ਅਤੇ ਨੀਲੋ ਹੁੰਦੇ ਹੋਏ ਲੁਧਿਆਣਾ ਸ਼ਹਿਰ ਨੂੰ ਆਉਣਗੇ।

5. ਟਿੱਬਾ ਨਹਿਰ ਦਾ ਪੁਲ - ਡੇਹਲੋਂ ਵਾਲੇ ਪਾਸੇ ਤੋਂ ਟਿੱਬਾ ਨਹਿਰ ਦੇ ਪੁਲ ਤੋਂ ਆਉਣ ਵਾਲੇ ਵਾਹਨ ਦੋਰਾਹਾ ਬਾਈਪਾਸ ਰਾਹੀਂ ਦਿੱਲੀ ਹਾਈਵੇ ਜਾਂ ਦੋਰਾਹਾ ਰੋਡ ਦੀ ਵਰਤੋਂ ਕਰਨਗੇ।

6. ਵੇਰਕਾ ਕੱਟ - ਵੇਰਕਾ ਕੱਟ ਤੋਂ ਟਿੱਬਾ ਨਹਿਰ ਪੁਲ ਵਾਲੇ ਪਾਸੇ ਜਾਣ ਵਾਲੇ ਵਾਹਨ ਜਗਰਾਉਂ ਪੁਲ ਰਾਹੀਂ ਭਾਰਤ ਨਗਰ ਚੌਕ ਤੋਂ ਆਉਣਗੇ।

7. ਰਾਮਗੜ੍ਹ ਚੌਂਕ - ਸਮਰਾਲਾ ਚੌਂਕ ਵਾਲੇ ਪਾਸੇ ਤੋਂ ਆਉਣ ਵਾਲੇ ਵਾਹਨ ਦਿੱਲੀ ਹਾਈਵੇਅ ਤੋਂ ਹੋ ਕੇ ਲੁਧਿਆਣਾ ਏਅਰਪੋਰਟ ਰੋਡ ਤੋਂ ਲੰਘਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News