ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

Thursday, Jan 20, 2022 - 10:30 AM (IST)

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ) : ਸਥਾਨਕ ਗਰੇਵਾਲ ਚੌਂਕ ’ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੀ ਐੱਸ. ਐੱਸ. ਪੀ. ਰਵਜੋਤ ਕੌਰ ਗਰੇਵਾਲ ਦੀਆਂ ਹਦਾਇਤਾਂ ’ਤੇ ਟ੍ਰੈਫਿਕ ਪੁਲਸ ਹਰਕਤ ’ਚ ਆਈ ਹੈ। ਸਥਾਨਕ ਗਰੇਵਾਲ ਚੌਂਕ ਵਿਖੇ ਟ੍ਰੈਫਿਕ ਇੰਚਾਰਜ ਇੰਦਰਪ੍ਰੀਤ ਸਿੰਘ ਅਤੇ ਗੁਰਮੁੱਖ ਸਿੰਘ ਲੱਡੀ ਦੀ ਅਗਵਾਈ ਹੇਠ ਟ੍ਰੈਫਿਕ ਪੁਲਸ ਮੁਲਾਜ਼ਮਾਂ ਨੇ ਨਾਕਾ ਲਾ ਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਬਿਨਾਂ ਕਾਗਜ਼ਾਤ, 2 ਪਹੀਆ ਵਾਹਨ ’ਤੇ ਟ੍ਰਿੱਪਲ ਸਵਾਰੀ, ਬਿਨਾਂ ਨੰਬਰ ਪਲੇਟ ਆਦਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਹੁਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਚਿਤਵਾਨੀ ਦੇ ਕੇ ਛੱਡਿਆ ਗਿਆ ਤੇ ਭਵਿੱਖ ’ਚ ਅਜਿਹਾ ਕਰਨ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ।

ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਦੌਰਾਨ ਹੋ ਰਹੀਆਂ ਮੌਤਾਂ ਨੂੰ ਘੱਟ ਕਰਨ ਲਈ ਹਰੇਕ ਵਿਅਕਤੀ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਵੱਲੋਂ ਵਾਹਨ ਚਲਾਉਣ ਤੋਂ ਰੋਕਿਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਸ਼ੇ ਦਾ ਸੇਵਨ ਕਰ ਕੇ ਵਾਹਨ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਪੁਲਸ ਵੱਲੋਂ ਸਮੇਂ-ਸਮੇਂ ’ਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾਂਦਾ ਹੈ, ਇਸ ਦੇ ਬਾਵਜੂਦ ਵੀ ਲੋਕ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਨਹੀਂ ਰੱਖਦੇ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਲਗਾਤਾਰ ਜ਼ਾਰੀ ਰਹੇਗੀ ਤੇ ਆਵਾਜਾਈ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਏ. ਐੱਸ. ਆਈ. ਭੋਲਾ ਸਿੰਘ ਤੇ ਹੌਲਦਾਰ ਜਗਤਾਰ ਸਿੰਘ ਆਦਿ ਮੁਲਾਜ਼ਮ ਹਾਜ਼ਰ ਸਨ।
 


author

Babita

Content Editor

Related News