ਮੂੰਹ ਢਕ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ ਸਖਤ ਹੋਈ ਪੁਲਸ
Sunday, Oct 29, 2017 - 06:04 AM (IST)
ਧੂਰੀ(ਸੰਜੀਵ ਜੈਨ)- ਟ੍ਰੈਫਿਕ ਕਮ ਪੀ.ਸੀ.ਆਰ. ਇੰਚਾਰਜ ਧੂਰੀ ਪਵਨ ਕੁਮਾਰ ਸ਼ਰਮਾ ਨੇ ਅੱਜ ਮੂੰਹ ਢੱਕ ਕੇ ਵਾਹਨ ਚਲਾਉਣ ਵਾਲਿਆਂ ਦੀ ਚੰਗੀ ਖਬਰ ਲਈ। ਟ੍ਰੈਫਿਕ ਇੰਚਾਰਜ ਨੇ ਕਿਹਾ ਕਿ ਇਹ ਕਾਰਵਾਈ ਜ਼ਿਲਾ ਪੁਲਸ ਮੁਖੀ ਸੰਗਰੂਰ ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ 'ਤੇ ਸੂਬੇ 'ਚ ਮੂੰਹ ਢੱਕ ਕੇ ਕਤਲ ਸਮੇਤ ਹੋਰ ਜੁਰਮਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਟ੍ਰੈਫਿਕ ਇੰਚਾਰਜ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰ ਕੇ ਜਿੱਥੇ ਮੂੰੰਹ ਢੱਕ ਕੇ ਵਾਹਨ ਚਲਾਉਣ ਵਾਲੇ ਵਿਅਕਤੀਆਂ ਸਣੇ ਅਧੂਰੇ ਕਾਗ਼ਜ਼ਾਤ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ। ਉਨ੍ਹਾਂ ਕਿਹਾ ਕਿ ਮੂੰਹ ਢੱਕ ਕੇ ਵਾਹਨ ਚਲਾਉਣ ਦੇ ਇਸ ਰੁਝਾਨ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ। ਅੱਜ ਮੂੰਹ ਢੱਕ ਕੇ ਵਾਹਨ ਚਲਾਉਣ ਵਾਲਿਆਂ ਸਣੇ ਅਧੂਰੇ ਕਾਗ਼ਜ਼ਾਤ ਵਾਲੇ 20 ਵਿਅਕਤੀਆਂ ਦੇ ਚਲਾਨ ਕੱਟੇ ਗਏ ਹਨ ਅਤੇ ਭਵਿੱਖ ਵਿਚ ਵੀ ਅਜਿਹੀ ਸਖ਼ਤੀ ਜਾਰੀ ਰਹੇਗੀ।
