ਆਰ. ਟੀ. ਏ. ਵਿਭਾਗ ਨੇ ਵਸੂਲੇ 31 ਲੱਖ ਦੇ ਜੁਰਮਾਨੇ

Saturday, Jul 21, 2018 - 08:20 AM (IST)

ਆਰ. ਟੀ. ਏ. ਵਿਭਾਗ ਨੇ ਵਸੂਲੇ 31 ਲੱਖ  ਦੇ ਜੁਰਮਾਨੇ

 ਫਿਰੋਜ਼ਪੁਰ (ਕੁਮਾਰ) – ਰੀਜਨਲ ਟਰਾਂਸਪੋਰਟ ਅਥਾਰਟੀ ਫਿਰੋਜ਼ਪੁਰ ਜੇ. ਐੱਸ. ਢਿੱਲੋਂ ਨੇ ਦੱਸਿਆ ਕਿ ਆਰ. ਟੀ. ਏ. ਵਿਭਾਗ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਪ੍ਰੇਰਿਤ ਕਰਨ ਲਈ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ ਤੇ ਇਸ ਦੇ ਨਾਲ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੂਨ  ਮਹੀਨੇ ’ਚ 198 ਓਵਰਲੋਡ  ਵਾਹਨਾਂ  ਅਤੇ 155 ਪ੍ਰੈਸ਼ਰ ਹਾਰਨ ਦੀ ਵਰਤੋਂ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ।  ਵਿਭਾਗ ਵੱਲੋਂ 31 ਲੱਖ ਰੁਪਏ ਦੇ ਜੁਰਮਾਨੇ ਵਸੂਲੇ ਗਏ ਹਨ। ਸ਼੍ਰੀ ਜੀ.ਐੱਸ. ਢਿੱਲੋਂ ਅਤੇ ਫਿਰੋਜ਼ਪੁਰ ਛਾਉਣੀ ਦੇ ਟ੍ਰੈਫਿਕ ਇੰਚਾਰਜ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਲੋਕਾਂ ਨੂੰ ਸਮੇਂ-ਸਮੇਂ ’ਤੇ ਸਡ਼ਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਵਾਹਨ ਚਾਲਕ ਖੁਦ ਨੂੰ ਅਤੇ ਦੂਸਰਿਆਂ ਨੂੰ ਹਾਦਸਿਆਂ ਤੋਂ ਬਚਾ ਸਕਣ।


Related News