ਜ਼ਰੂਰੀ ਖ਼ਬਰ : ''ਲੁਧਿਆਣਾ'' ''ਚ ਜਾਮ ਲੱਗਣ ਦੀ ਸੰਭਾਵਨਾ ਕਾਰਨ ਟ੍ਰੈਫਿਕ ਪੁਲਸ ਵੱਲੋਂ ਅਲਰਟ ਜਾਰੀ, ਜਾਣੋ ਕਾਰਨ
Monday, Feb 15, 2021 - 08:50 AM (IST)
ਲੁਧਿਆਣਾ (ਸੰਨੀ) : ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਏ ਹੋਏ ਹਨ, ਉੱਥੇ ਹੀ ਪੰਜਾਬ ਅੰਦਰ ਵੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜਰ ਅੱਜ ਮਤਲਬ ਕਿ ਸੋਮਵਾਰ ਨੂੰ ਸ਼ਹਿਰ 'ਚ ਟਰੈਕਟਰ ਰੈਲੀ ਦਾ ਆਯੋਜਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵਿਆਹ ਤੋਂ ਪਹਿਲਾਂ ਧੀ ਦੀ ਇੱਕ ਇੱਛਾ ਕਾਰਨ ਖੌਲਿਆ ਸੀ ਪਿਓ ਦਾ ਖ਼ੂਨ, ਸਭ ਕੁੱਝ ਉਜਾੜ ਛੱਡਿਆ (ਤਸਵੀਰਾਂ)
ਇਹ ਟਰੈਕਟਰ ਰੈਲੀ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਕੱਢੀ ਜਾਵੇਗੀ। ਇਸ ਕਾਰਨ ਸ਼ਹਿਰ 'ਚ ਜਾਮ ਲੱਗਣ ਦੀ ਸੰਭਾਵਨਾ ਹੈ। ਇਸ ਦੌਰਾਨ ਟ੍ਰੈਫਿਕ ਪੁਲਸ ਨੇ ਸ਼ਹਿਰ ਦੇ ਲੋਕਾਂ ਲਈ ਅਲਰਟ ਜਾਰੀ ਕੀਤਾ ਹੈ ਕਿ ਇਸ ਸਮੇਂ ਦੌਰਾਨ ਸੜਕਾਂ 'ਤੇ ਨਿਕਲਣ ਤੋਂ ਪਰਹੇਜ਼ ਹੀ ਕਰਨ।
ਇਹ ਵੀ ਪੜ੍ਹੋ : ਲੁਧਿਆਣਾ 'ਚ LKG ਦੀ ਬੱਚੀ ਨਾਲ ਹੋਏ ਜਬਰ-ਜ਼ਿਨਾਹ ਮਾਮਲੇ ਦੀ ਜਾਂਚ ਲਈ SIT ਦਾ ਗਠਨ
ਇਸ ਦੇ ਨਾਲ ਹੀ ਟ੍ਰੈਫਿਕ ਪੁਲਸ ਮੌਕੇ ’ਤੇ ਡਾਇਵਰਸ਼ਨ ਵੀ ਲਗਾਵੇਗੀ। ਇਹ ਰੈਲੀ ਜਲੰਧਰ ਬਾਈਪਾਸ ਚੌਂਕ ਤੋਂ ਸ਼ੁਰੂ ਹੋ ਕੇ ਬਸਤੀ ਜੋਧੇਵਾਲ ਚੌਂਕ, ਸਮਰਾਲਾ ਚੌਂਕ, ਓਸਵਾਲ ਹਸਪਤਾਲ ਚੌਂਕ, ਸ਼ੇਰਪੁਰ ਚੌਂਕ ਤੋਂ ਢੋਲੇਵਾਲ ਚੌਂਕ, ਵਿਸ਼ਵਕਰਮਾ ਚੌਂਕ, ਜਗਰਾਓਂ ਪੁਲ ਤੋਂ ਹੁੰਦੇ ਹੋਏ ਵਾਪਸ ਜਲੰਧਰ ਬਾਈਪਾਸ ਚੌਂਕ ’ਤੇ ਪੁੱਜੇਗੀ।
ਇਹ ਵੀ ਪੜ੍ਹੋ : ਪੰਜਾਬ ਨੇ ਰੱਦ ਕੀਤੀ 'ਨੀਤੀ ਕਮਿਸ਼ਨ' ਦੀ ਇਹ ਰਿਪੋਰਟ, ਜਾਣੋ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਜਿੱਥੇ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੀ ਜ਼ਿੱਦ 'ਤੇ ਅੜੀ ਹੋਈ ਹੈ, ਉੱਥੇ ਹੀ ਦਿੱਲੀ 'ਚ ਅੰਦੋਲਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਾਲੇ ਕਾਨੂੰਨ ਸਰਕਾਰ ਵੱਲੋਂ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਉਹ ਆਪਣੇ ਘਰਾਂ ਨੂੰ ਵਾਪਸ ਨਹੀਂ ਪਰਤਣਗੇ।
ਨੋਟ : ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਜ਼ਿੱਦ 'ਤੇ ਅੜੀ ਮੋਦੀ ਸਰਕਾਰ ਬਾਰੇ ਦਿਓ ਆਪਣੀ ਰਾਏ