ਟ੍ਰੈਫਿਕ ਪੁਲਸ ਤੇ ਤਹਿਬਾਜ਼ਾਰੀ ਵਿਭਾਗ ਨੇ ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ’ਚ ਚਲਾਈ ਮੁਹਿੰਮ, ਹਟਾਏ ਕਬਜ਼ੇ
Thursday, May 01, 2025 - 02:15 PM (IST)

ਜਲੰਧਰ (ਚੋਪੜਾ)-ਸ਼ਹਿਰ ਦੇ ਅੰਦਰੂਨੀ ਬਾਜ਼ਾਰਾਂ ’ਚ ਲਗਾਤਾਰ ਵਿਗੜਦੀ ਜਾ ਰਹੀ ਟ੍ਰੈਫਿਕ ਵਿਵਸਥਾ ਅਤੇ ਸੜਕ ਕਿਨਾਰੇ ਵੱਧ ਰਹੇ ਕਬਜ਼ਿਆਂ ਦੇ ਮੱਦੇਨਜ਼ਰ, ਟ੍ਰੈਫਿਕ ਪੁਲਸ ਅਤੇ ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਨੇ ਬੀਤੇ ਦਿਨ ਇਕ ਸਾਂਝੀ ਮੁਹਿੰਮ ਸ਼ੁਰੂ ਕੀਤੀ। ਇਸ ਵਿਸ਼ੇਸ਼ ਕਾਰਵਾਈ ਵਿਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਫ਼ੈਲਾਏ ਗਏ ਸਾਮਾਨ, ਹੋਰਡਿੰਗ, ਸਟਾਲ ਅਤੇ ਗੱਡੀਆਂ ਨੂੰ ਜ਼ਬਤ ਕਰ ਲਿਆ ਗਿਆ।
ਇਹ ਵੀ ਪੜ੍ਹੋ: ਪਾਣੀ ਦੇ ਮੁੱਦੇ 'ਤੇ ਵਿਵਾਦ ਵਿਚਾਲੇ MP ਮਾਲਵਿੰਦਰ ਕੰਗ ਨੇ ਲਿਖੀ ਰਵਨੀਤ ਬਿੱਟੂ ਨੂੰ ਚਿੱਠੀ
ਵਿਭਾਗ ਦੀਆਂ ਟੀਮਾਂ ਨੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਉਨ੍ਹਾਂ ਨੇ ਦੁਕਾਨਾਂ ਦੀਆਂ ਹੱਦਾਂ ਤੋਂ ਬਾਹਰ ਕੋਈ ਸਾਮਾਨ ਰੱਖਿਆ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਮੁਹਿੰਮ ਖ਼ਾਸ ਤੌਰ ’ਤੇ ਮਾਈ ਹੀਰਾ ਗੇਟ, ਟਾਂਡਾ ਚੌਂਕ, ਅੱਡਾ ਹੁਸ਼ਿਆਰਪੁਰ ਚੌਂਕ, ਪੁਰਾਣਾ ਰੇਲਵੇ ਰੋਡ ਅਤੇ ਹੋਰ ਅੰਦਰੂਨੀ ਬਾਜ਼ਾਰਾਂ ਵਿਚ ਚਲਾਈ ਗਈ, ਜਿੱਥੇ ਸੜਕਾਂ ਦੀ ਚੌੜਾਈ ਪਹਿਲਾਂ ਹੀ ਘੱਟ ਹੈ ਅਤੇ ਉਪਰੋਂ ਦੁਕਾਨਦਾਰਾਂ ਵੱਲੋਂ ਕੀਤੇ ਗਏ ਕਬਜ਼ਿਆਂ ਕਾਰਨ ਪੈਦਲ ਚੱਲਣਾ ਮੁਸ਼ਕਲ ਹੋਇਆ ਪਿਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਖ਼ਾਤਿਆਂ 'ਚ ਆ ਰਹੇ ਪੈਸੇ
ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਇਨ੍ਹਾਂ ਬਾਜ਼ਾਰਾਂ ਦੇ ਵਪਾਰੀਆਂ ਅਤੇ ਸਥਾਨਕ ਨਿਵਾਸੀਆਂ ਨੇ ਏ. ਡੀ. ਸੀ. ਪੀ. ਟ੍ਰੈਫਿਕ ਗੁਰਬਾਜ ਸਿੰਘ ਅਤੇ ਟ੍ਰੈਫਿਕ ਇੰਸਪੈਕਟਰ ਰਸ਼ਮਿੰਦਰ ਸਿੰਘ ਨਾਲ ਇਕ ਜਨਤਕ ਮੀਟਿੰਗ ਕੀਤੀ ਸੀ। ਮੀਟਿੰਗ ’ਚ ਵਿਗੜਦੀ ਜਾ ਰਹੀ ਟ੍ਰੈਫਿਕ ਸਮੱਸਿਆ ਨੂੰ ਖੁੱਲ੍ਹ ਕੇ ਉਠਾਇਆ ਗਿਆ।
ਟ੍ਰੈਫਿਕ ਪੁਲਸ ਅਤੇ ਤਹਿਬਾਜ਼ਾਰੀ ਵਿਭਾਗ ਦੀ ਕਾਰਵਾਈ ਨੂੰ ਵੇਖ ਕੇ ਦੁਕਾਨਦਾਰਾਂ ਵਿਚ ਹਫ਼ੜਾ-ਦਫ਼ੜੀ ਮੱਚ ਗਈ। ਏ. ਡੀ. ਸੀ. ਪੀ. ਟ੍ਰੈਫਿਕ ਗੁਰਬਾਜ ਸਿੰਘ ਨੇ ਸਪੱਸ਼ਟ ਕੀਤਾ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿਚ ਆਵਾਜਾਈ ਵਿਚ ਵਿਘਨ ਪਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਅਗਲੇ 45 ਦਿਨਾਂ ’ਚ ਜੰਗ ਦੇ ਆਸਾਰ! ਪਾਕਿਸਤਾਨ ’ਚ ਮਚੇਗੀ ਖਲਬਲੀ ਤੇ ਹੋਵੇਗੀ ਤਬਾਹੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e