ਪ੍ਰਕਾਸ਼ ਪੁਰਬ ਦੇ ਮੌਕੇ ਟ੍ਰੈਫਿਕ ਪੁਲਸ ਨੇ ਕੀਤੀ ਨਾਕਾਬੰਦੀ
Sunday, Nov 05, 2017 - 05:13 AM (IST)
ਕਪੂਰਥਲਾ, (ਭੂਸ਼ਣ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਲੱਖਾਂ ਸ਼ਰਧਾਲੂਆਂ ਦੇ ਆਉਣ ਨੂੰ ਲੈ ਕੇ ਸ਼ਰਾਰਤੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਟ੍ਰੈਫਿਕ ਪੁਲਸ ਕਪੂਰਥਲਾ ਨੇ ਸੁਲਤਾਨਪੁਰ ਲੋਧੀ ਮਾਰਗ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਟ੍ਰ੍ਰੈਫਿਕ ਇੰਚਾਰਜ ਇੰਸਪੈਕਟਰ ਦਰਸ਼ਨ ਲਾਲ ਸ਼ਰਮਾ ਨੇ ਜਿੱਥੇ ਵੱਡੇ ਪੱਧਰ 'ਤੇ ਗੱਡੀਆਂ ਦੀ ਤਲਾਸ਼ੀ ਲਈ, ਉਥੇ ਹੀ ਕਈ ਮੋਟਰਸਾਈਕਲ ਸਵਾਰ ਵਿਅਕਤੀਆਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਜਿਸ ਦੌਰਾਨ ਸ਼ੱਕੀ ਨਜ਼ਰ ਆਉਣ ਵਾਲੇ ਕਈ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ ।
