ਟ੍ਰੈਫਿਕ ਪੁਲਸ ਨੇ ਪਟਾਕੇ ਮਾਰਨ ਵਾਲੇ ਬੁਲਟ ਮੋਟਰਸਾਈਕਲਾਂ ਦੇ ਕੱਟੇ ਚਲਾਨ
Wednesday, Apr 02, 2025 - 10:45 AM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਟ੍ਰੈਫਿਕ ਪੁਲਸ ਨੇ ਨਾਕੇ ਲਗਾ ਕੇ ਪਟਾਕੇ ਮਾਰਨ ਵਾਲੇ ਬੁਲਟ ਮੋਟਰਸਾਈਕਲਾਂ ਦੇ ਚਲਾਨ ਕੱਟੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਜਸਵਿੰਦਰ ਸਿੰਘ ਸੰਧੂ ਅਤੇ ਫਿਰੋਜ਼ਪੁਰ ਸ਼ਹਿਰ ਟ੍ਰੈਫਿਕ ਪੁਲਸ ਦੇ ਇੰਚਾਰਜ ਬਚਿੱਤਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਪੁਲਸ ਜ਼ਿਲ੍ਹੇ ਭਰ ’ਚ ਨਾਕਾਬੰਦੀ ਕਰ ਰਹੀ ਹੈ ਅਤੇ ਬਿਨਾਂ ਨੰਬਰ ਪਲੇਟਾਂ ਅਤੇ ਬਿਨਾਂ ਦਸਤਾਵੇਜ਼ਾਂ ਦੇ ਚੱਲਣ ਵਾਲੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟ ਰਹੀ ਹੈ।
ਉਨ੍ਹਾਂ ਕਿਹਾ ਕਿ ਖ਼ਾਸ ਕਰ ਕੇ ਜੋ ਬੁਲੇਟ ਮੋਟਰਸਾਈਕਲ ਪਟਾਕੇ ਮਾਰਦੇ ਹਨ, ਉਨ੍ਹਾਂ ਖ਼ਿਲਾਫ਼ ਟ੍ਰੈਫਿਕ ਪੁਲਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਕੁੱਝ ਹੀ ਸਮੇਂ ’ਚ ਕਰੀਬ 10-12 ਵਾਹਨਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਲੋਕ ਆਪਣੇ ਵਾਹਨਾਂ ਦੇ ਦਸਤਾਵੇਜ਼ ਆਪਣੇ ਕੋਲ ਰੱਖਣ ਅਤੇ ਦੋਪਹੀਆ ਵਾਹਨ ਚਲਾਉਣ ਵਾਲੇ ਚਾਲਕ ਆਪਣੇ ਮੋਟਰਸਾਈਕਲਾਂ ਅਤੇ ਸਕੂਟਰਾਂ ’ਤੇ ਨੰਬਰ ਪਲੇਟਾਂ ਲਗਵਾ ਕੇ ਰੱਖਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।