ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ’ਤੇ 16 ਵਾਹਨਾਂ ਦੇ ਚਲਾਨ ਕੱਟੇ

05/01/2024 3:22:24 PM

ਮੂਨਕ (ਪ੍ਰਕਾਸ਼) : ਜ਼ਿਲ੍ਹਾ ਸੰਗਰੂਰ 'ਚ ਆਵਾਜਾਈ ਵਿਵਸਥਾ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਧਿਕਾਰੀ ਕੁਲਦੀਪ ਬਾਵਾ ਤੇ ਏ. ਆਰ. ਓ. ਰਾਮ ਮੂਰਤੀ ਵੱਲੋਂ ਖਨੌਰੀ ਅਤੇ ਮੂਨਕ ਵਿਖੇ ਵੱਖ-ਵੱਖ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ।

ਜਾਣਕਾਰੀ ਦਿੰਦਿਆਂ ਆਰ. ਟੀ. ਓ. ਕੁਲਦੀਪ ਬਾਵਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸਾਂ ਹੇਠ ਇਹ ਜਾਂਚ ਲਗਾਤਾਰ ਜਾਰੀ ਰਹਿੰਦੀ ਹੈ ਅਤੇ ਵਾਹਨ ਚਾਲਕਾਂ ਵੱਲੋਂ ਆਵਾਜਾਈ ਨਿਯਮਾਂ ਦੀ ਅਣਦੇਖੀ ਦਾ ਮਾਮਲਾ ਸਾਹਮਣੇ ਆਉਣ 'ਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਲਹਿਰਾ ਅਤੇ ਖਨੌਰੀ, ਮੂਨਕ ਵਿਖੇ ਕੀਤੀ ਚੈਕਿੰਗ ਦੌਰਾਨ ਪਾਸਿੰਗ, ਪਰਮਿੱਟ, ਪ੍ਰਦੂਸ਼ਣ ਸਣੇ ਹੋਰ ਕਾਗਜ਼ਾਤਅਧੂਰੇ ਪਾਏ ਜਾਣ ’ਤੇ 16 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ ਵਾਹਨ ਚਾਲਕਾਂ ਨੂੰ ਜੁਰਮਾਨੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਨਾ ਕਰਨ ਸਬੰਧੀ ਵਾਹਨ ਚਾਲਕਾਂ ਨੂੰ ਨਿਯਮਿਤ ਤੌਰ ਤੇ ਜਾਗਰੂਕ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਵੀ ਜਿਹੜੇ ਵਾਹਨ ਚਾਲਕ ਲਾਪਰਵਾਹੀ ਵਰਤਦੇ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
 


Babita

Content Editor

Related News