ਟਰੈਫਿਕ ਪੁਲਸ ਨੇ ਨਗਰ ਕੌਂਸਲ ਦੇ ਸਹਿਯੋਗ ਨਾਲ ਨਾਜਾਇਜ਼ ਕਬਜ਼ੇ ਹਟਾਏ

Sunday, Aug 12, 2018 - 12:02 AM (IST)

ਟਰੈਫਿਕ ਪੁਲਸ ਨੇ ਨਗਰ ਕੌਂਸਲ ਦੇ ਸਹਿਯੋਗ ਨਾਲ ਨਾਜਾਇਜ਼ ਕਬਜ਼ੇ ਹਟਾਏ

 ਬਟਾਲਾ,   (ਸੈਂਡੀ)-  ਟਰੈਫਿਕ ਪੁਲਸ ਵੱਲੋਂ ਨਾਜਾਇਜ਼ ਕਬਜ਼ਿਆਂ ਖਿਲਾਫ਼ ਮੁਹਿੰਮ ਚਲਾਈ ਗਈ। ਇਸ ਮੌਕੇ ਟਰੈਫਿਕ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਟਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਅੱਜ ਸਿਟੀ ਰੋਡ, ਗਾਂਧੀ ਚੌਕ, ਡੇਰਾ ਰੋਡ, ਅੰਮ੍ਰਿਤਸਰ ਰੋਡ, ਜਲੰਧਰ ਰੋਡ ਆਦਿ ਵਿਖੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਨਗਰ ਕੌਂਸਲ ਦੀ ਸਹਾਇਤਾ ਨਾਲ ਹਟਾਇਆ ਗਿਆ ਅਤੇ ਨੋ-ਪਾਰਕਿੰਗ ’ਚ ਖਡ਼੍ਹੇ ਵਾਹਨਾਂ ਦੇ ਚਲਾਨ ਕੀਤੇ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਦੁਕਾਨਾਂ ਦਾ ਸਾਮਾਨ ਆਪਣੀ ਹਦੂਦ ਅੰਦਰ ਰੱਖਣ। ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਹੋਵੇਗੀ। 
ਇਸ ਮੌਕੇ ਇੰਸ. ਅਮਰਜੀਤ ਸਿੰਘ, ਏ. ਐੱਸ. ਆਈ. ਪ੍ਰਗਟ ਸਿੰਘ, ਏ. ਐੱਸ. ਆਈ. ਸਰਵਨ ਸਿੰਘ, ਹੌਲਦਾਰ ਮਨਜਿੰਦਰ ਸਿੰਘ, ਹੈਨਰੀ, ਬਲਬੀਰ ਸਿੰਘ ਆਦਿ ਹਾਜ਼ਰ ਸਨ। 
 


Related News