ਟ੍ਰੈਫਿਕ ਪੁਲਸ ਵੱਲੋਂ ਭੂੰਡ ਆਸ਼ਕਾਂ ਦੇ ਕੱਟੇ ਗਏ ਚਲਾਨ

Thursday, Aug 13, 2026 - 03:42 PM (IST)

ਟ੍ਰੈਫਿਕ ਪੁਲਸ ਵੱਲੋਂ ਭੂੰਡ ਆਸ਼ਕਾਂ ਦੇ ਕੱਟੇ ਗਏ ਚਲਾਨ

ਜਲਾਲਾਬਾਦ (ਆਦਰਸ਼) : ਜਲਾਲਾਬਾਦ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਵੱਖ-ਵੱਖ ਸਮਾਜਸੇਵੀ ਜੱਥੇਬੰਦੀਆਂ ਵੱਲੋਂ ਵੱਡੇ ਪੱਧਰ ’ਤੇ ਇਕੱਠ ਕਰ ਕੇ ਸਕੂਲ ਦੇ ਮੁੱਖ ਗੇਟ ਅੱਗੇ ਪੱਕਾ ਮੋਰਚਾ ਲਾ ਦਿੱਤਾ ਗਿਆ। ਜੱਥੇਬੰਦੀਆਂ ਨੇ ਦੋਸ਼ ਲਾਇਆ ਕਿ ਸਕੂਲ ਦੇ ਬਾਹਰ ਹਰ ਰੋਜ਼ ਕੁੱਝ ਨੌਜਵਾਨ ਮੋਟਰਸਾਈਕਲਾਂ ’ਤੇ ਇਕੱਠੇ ਹੋ ਕੇ ਭੂੰਡ ਆਸ਼ਕਾਂ ਵਾਂਗ ਘੁੰਮਦੇ ਹਨ, ਹੂਟਿੰਗ ਕਰਦੇ ਹਨ ਅਤੇ ਵਿਦਿਆਰਥਣਾਂ ਨੂੰ ਪਰੇਸ਼ਾਨ ਕਰਨ ਵਾਲੀਆਂ ਹਰਕਤਾਂ ਕਰਦੇ ਹਨ, ਜਿਸ ਕਾਰਨ ਮਾਪਿਆਂ ’ਚ ਰੋਸ ਦਾ ਮਾਹੌਲ ਬਣਿਆ ਹੋਇਆ ਸੀ। ਇਸ ਮੌਕੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਭਲਾਈ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਧੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜ਼ੀਹ ਹੈ ਅਤੇ ਸਕੂਲਾਂ ਦੇ ਆਲੇ-ਦੁਆਲੇ ਅਣਚਾਹੀਆਂ ਗਤੀਵਿਧੀਆਂ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਕਈ ਵਾਰ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਦੇਣ ਦੇ ਬਾਵਜੂਦ ਸਮੱਸਿਆ ਦਾ ਪੂਰੀ ਤਰ੍ਹਾਂ ਹੱਲ ਨਹੀਂ ਹੋਇਆ। ਜਿਸ ਕਰ ਕੇ ਲੋਕਾਂ ਨੂੰ ਮਜਬੂਰਨ ਮੋਰਚਾ ਲਾਉਣਾ ਪਿਆ। ਇਸ ਕਾਰਵਾਈ ਦੌਰਾਨ ਟ੍ਰੈਫਿਕ ਪੁਲਸ ਜਲਾਲਾਬਾਦ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਕੇ ’ਤੇ ਮੌਜੂਦ ਰਹੇ। ਟ੍ਰੈਫਿਕ ਪੁਲਸ ਵੱਲੋਂ ਸਕੂਲ ਦੇ ਬਾਹਰ ਅਤੇ ਸੜਕ ’ਤੇ ਘੁੰਮਣ ਵਾਲੇ ਨੌਜਵਾਨਾਂ ਦੀ ਚੈਕਿੰਗ ਕੀਤੀ ਗਈ। ਜਾਂਚ ਦੌਰਾਨ ਟ੍ਰਿੱਪਲਿੰਗ ਕਰਕੇ ਮੋਟਰਸਾਈਕਲ ਚਲਾਉਣ ਵਾਲੇ ਕਈ ਨੌਜਵਾਨਾਂ ਦੇ ਚਲਾਨ ਕੱਟੇ ਗਏ, ਜਦ ਕਿ ਕੁੱਝ ਨੂੰ ਸਖਤ ਚਿਤਾਵਨੀ ਦੇ ਕੇ ਛੱਡਿਆ ਗਿਆ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਨਾਬਾਲਗ ਦੀ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਮੋਰਚੇ ਦੌਰਾਨ ਜੱਥੇਬੰਦੀਆਂ ਦੇ ਆਗੂਆਂ ’ਚ ਸ਼ਾਮਲ ਸਰਦਾਰ ਏ. ਖਾਲਸਾ ਅਤੇ ਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਕੂਲ ਦੇ ਆਲੇ-ਦੁਆਲੇ ਭੂੰਡ ਆਸ਼ਕਾਂ ਦੀਆਂ ਹਰਕਤਾਂ ਨਾ ਰੁਕੀਆਂ ਤਾਂ ਸਮਾਜਸੇਵੀ ਸੰਸਥਾਵਾਂ ਵੱਲੋਂ ਛੁੱਟੀ ਸਮੇਂ ਇਹ ਸਖਤ ਹੋਰ ਤੇਜ਼ ਕੀਤੀ ਜਾਵੇਗੀ।


author

Babita

Content Editor

Related News