ਟ੍ਰੈਫਿਕ ਪੁਲਸ ਨੇ ਵਾਹਨਾਂ ''ਤੇ ਲਾਏ ਰਿਫਲੈਕਟਰ

Sunday, Nov 12, 2017 - 06:41 AM (IST)

ਟ੍ਰੈਫਿਕ ਪੁਲਸ ਨੇ ਵਾਹਨਾਂ ''ਤੇ ਲਾਏ ਰਿਫਲੈਕਟਰ

ਤਰਨਤਾਰਨ,   (ਰਮਨ)-  ਸਰਦ ਰੁੱਤ ਸ਼ੁਰੂ ਹੁੰਦੇ ਹੀ ਪੈਣ ਵਾਲੀ ਧੁੰਦ ਕਾਰਨ ਸੜਕੀ ਹਾਦਸਿਆਂ ਤੋਂ ਬਚਾਉਣ ਦੇ ਮਕਸਦ ਤਹਿਤ ਅੱਜ ਟ੍ਰੈਫਿਕ ਪੁਲਸ ਅਤੇ ਸਾਥ ਸੰਸਥਾ ਵੱਲੋਂ ਵਾਹਨਾਂ ਦੇ ਪਿੱਛੇ ਰਿਫਲੈਕਟਰ ਲਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. (ਡੀ) ਅਸ਼ਵਨੀ ਕੁਮਾਰ ਅੱਤਰੀ ਨੇ ਦੱਸਿਆ ਕਿ ਅੱਜਕਲ ਪੈ ਰਹੀ ਸੰਘਣੀ ਧੁੰਦ ਕਾਰਨ ਪੰਜਾਬ ਵਿਚ ਕਈ ਥਾਈਂ ਵੱਡੇ ਸੜਕੀ ਹਾਦਸੇ ਵਾਪਰਨ ਨਾਲ ਕਈ ਜਾਨਾਂ ਚਲੀਆਂ ਗਈਆਂ ਹਨ, ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਕਰੀਬ ਇਕ ਹਜ਼ਾਰ ਰਿਫਲੈਕਟਰ ਵਾਹਨਾਂ ਦੇ ਪਿੱਛੇ ਲਾਏ ਗਏ ਹਨ। 
ਇਸ ਮੌਕੇ ਜ਼ਿਲਾ ਟ੍ਰੈਫਿਕ ਇੰਚਾਰਜ ਇੰਸਪੈਕਟਰ ਕ੍ਰਿਪਾਲ ਸਿੰਘ, ਏ. ਐੱਸ. ਆਈ. ਵਿਨੋਦ ਕੁਮਾਰ, ਬਲਵਿੰਦਰ ਸਿੰਘ, ਮਲਕੀਤ ਸਿੰਘ, ਬਿਕਰਮਜੀਤ ਸਿੰਘ, ਪਰਗਟ ਸਿੰਘ ਤੋਂ ਇਲਾਵਾ ਸਾਥ ਸੰਸਥਾ ਦੇ ਚੇਅਰਮੈਨ ਰਮਨੀਕ ਸਿੰਘ ਖੇੜਾ, ਅਮਿਤ ਕੁਮਾਰ ਤੇ ਵਿਨੋਦ ਕੁਮਾਰ ਆਦਿ ਹਾਜ਼ਰ ਸਨ।


Related News