ਪੰਜਾਬ 'ਚ ਵੱਡੀ ਕਾਰਵਾਈ ਦੀ ਤਿਆਰੀ 'ਚ ਟ੍ਰੈਫਿਕ ਪੁਲਸ, ਹੋਣਗੇ ਮੋਟੇ ਚਲਾਨ
Saturday, Oct 26, 2024 - 01:25 PM (IST)
ਮੋਗਾ (ਕਸ਼ਿਸ਼) : ਪੰਜਾਬ ਵਿਚ ਟ੍ਰੈਫਿਕ ਪੁਲਸ ਨੇ ਸਖ਼ਤੀ ਕਰ ਦਿੱਤੀ ਹੈ। ਤਿਉਹਾਰ ਨੂੰ ਮੁੱਖ ਰੱਖਦੇ ਹੋਏ ਟ੍ਰੈਫਿਕ ਪੁਲਸ ਨੇ ਬੁਲੇਟ ਮੋਟਰਸਾਈਕ ਦੇ ਪਟਾਕੇ ਪਵਾਉਣ ਵਾਲਿਆਂ ਦੇ ਵੱਡੇ ਪੱਧਰ 'ਤੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਬਿਨਾਂ ਨੰਬਰ ਪਲੇਟਾਂ ਵਾਲੇ ਵੀਹਕਲਾ 'ਤੇ ਕਾਰਵਾਈ ਕਰਦਿਆਂ ਜ਼ਬਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਭੱਤਿਆਂ ਵਿਚ ਵਾਧਾ, ਨੋਟੀਫਿਕੇਸ਼ਨ ਜਾਰੀ
ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਪੁਲਸ ਇੰਚਾਰਜ ਖੇਮ ਚੰਦ ਨੇ ਕਿਹਾ ਕਿ ਤਿਉਹਾਰ ਦੇ ਦਿਨ ਹਨ ਅਤੇ ਪੁਲਸ ਵੱਲੋਂ ਜਗ੍ਹਾ ਜਗ੍ਹਾ 'ਤੇ ਨਾਕਾਬੰਦੀ ਕਰਕੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਪੈਂਦੇ ਹਨ, ਉਨ੍ਹਾਂ ਦੇ ਚਲਾਨ ਕੱਟੇ ਗਏ ਅਤੇ ਬਿਨਾਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਨੂੰ ਰੋਕ ਕੇ ਕਾਗਜ਼ ਚੈੱਕ ਕੀਤੇ ਗਏ ਜਿਨ੍ਹਾਂ ਦੇ ਕਾਗਜ਼ ਨਹੀਂ ਸਨ ਉਨ੍ਹਾਂ ਨੂੰ ਜ਼ਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਕਰਕੇ ਅਸੀਂ ਜਗ੍ਹਾ-ਜਗ੍ਹਾ 'ਤੇ ਨਾਕਾਬੰਦੀ ਕੀਤੀ ਹੋਈ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪੋ-ਆਪਣੇ ਵਹੀਕਲਾਂ ਦੇ ਕਾਗਜ਼ ਮੁਕੰਮਲ ਕੀਤੇ ਜਾਣ ਤਾਂ ਜੋ ਚਲਾਨ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸੂਬੇ ਦੇ ਪੈਨਸ਼ਨ ਧਾਰਕਾਂ ਦੇ ਹੱਕ 'ਚ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e