ਓਵਰਲੋਡ ਟਰੈਕਟਰ-ਟਰਾਲੀਆਂ ਬਣੀਆਂ ਹਾਦਸਿਆਂ ਦਾ ਕਾਰਨ

12/13/2017 12:00:13 AM

ਜਲਾਲਾਬਾਦ(ਬਜਾਜ)—ਟ੍ਰੈਫਿਕ ਨਿਯਮਾਂ ਨੂੰ ਛਿੱਕੇ ਟੰਗ ਕੇ ਓਵਰਲੋਡ ਟਰੈਕਟਰ-ਟਰਾਲੀਆਂ ਸੜਕਾਂ 'ਤੇ ਸ਼ਰੇਆਮ ਚੱਲ ਰਹੀਆਂ ਹਨ, ਜੋ ਕਿ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ, ਜਿਸ ਤੋਂ ਪੁਲਸ ਪ੍ਰਸ਼ਾਸਨ ਬੇਖਬਰ ਜਾਪ ਰਿਹਾ ਹੈ। ਭਾਵੇਂ ਕਿ ਟ੍ਰੈਫਿਕ ਨਿਯਮਾਂ ਪ੍ਰਤੀ ਪੁਲਸ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ 'ਤੇ ਜਾਗਰੂਕਤਾ ਸੈਮੀਨਾਰ ਲਾਏ ਜਾਂਦੇ ਹਨ ਪਰ ਫਿਰ ਵੀ ਸ਼ਰੇਆਮ ਇਲਾਕੇ ਦੀਆਂ ਸੜਕਾਂ 'ਤੇ ਓਵਰਲੋਡ ਟਰੈਕਟਰ-ਟਰਾਲੀਆਂ ਚੱਲ ਰਹੀਆਂ ਹਨ ਜਿਨ੍ਹਾਂ ਕਾਰਨ ਕਦੇ ਵੀ ਕੋਈ ਹਾਦਸਾ ਵਾਪਰ ਸਕਦਾ ਹੈ ਕਿਉਂਕਿ ਇਹ ਓਵਰਲੋਡ ਵਾਹਨ ਜਦੋਂ ਵੀ ਸੜਕਾਂ 'ਤੇ ਚਲਦੇ ਹਨ ਤਾਂ ਇਨ੍ਹਾਂ ਦੇ ਅੱਗੇ-ਪਿੱਛੇ ਕਿਸੇ ਹੋਰ ਵਾਹਨ ਬਾਰੇ ਪਤਾ ਨਹੀਂ ਲੱਗਦਾ, ਜਿਸ ਕਾਰਨ ਕਈ ਵਾਰ ਹਾਦਸੇ ਵਾਪਰ ਚੁੱਕੇ ਹਨ। ਇਨ੍ਹਾਂ ਹਾਦਸਿਆਂ ਨੂੰ ਵੇਖਦੇ ਹੋਏ ਪੁਲਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਨ੍ਹਾਂ ਓਵਰਲੋਡ ਵਾਹਨਾਂ ਖਿਲਾਫ ਸਖਤੀ ਨਾਲ ਨਿਪਟਿਆ ਜਾਵੇ ਅਤੇ ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਲਾਈ ਜਾਵੇ ਤਾਂ ਜੋ ਹਾਦਸਿਆਂ ਤੋਂ ਰਾਹਤ ਮਿਲ ਸਕੇ।