ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ
Sunday, Aug 20, 2017 - 12:52 PM (IST)
ਕੋਟਕਪੂਰਾ(ਨਰਿੰਦਰ) - ਇਲਾਕੇ 'ਚ ਲਗਾਤਾਰ ਵਾਪਰ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਸਿਟੀ ਟ੍ਰੈਫਿਕ ਇੰਚਾਰਜ ਸਵਰਨਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਟੀਮ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।
ਟ੍ਰੈਫਿਕ ਪੁਲਸ ਦੀ ਟੀਮ ਵੱਲੋਂ ਟ੍ਰੈਫਿਕ ਇੰਚਾਰਜ ਸਵਰਨਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਮੋਗਾ-ਬਠਿੰਡਾ ਤਿਕੋਣੀ 'ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਦੋਪਹੀਆ ਵਾਹਨਾਂ 'ਤੇ ਦੋ ਤੋਂ ਵੱਧ ਸਵਾਰੀਆਂ ਬੈਠਣ ਤੇ ਅਧੂਰੇ ਕਾਗਜ਼ਾਂ ਵਾਲੇ ਵਾਹਨਾਂ ਦੇ 20 ਤੋਂ ਵੀ ਜ਼ਿਆਦਾ ਚਲਾਨ ਕੱਟੇ ਗਏ।
ਇਸ ਮੌਕੇ ਰਜਿੰਦਰ ਕੁਮਾਰ, ਜਗਜੀਤ ਸਿੰਘ, ਸੰਦੀਪ ਕੌਰ ਲੇਡੀ ਸਿਪਾਹੀ, ਬਲਜੀਤ ਸਿੰਘ ਅਤੇ ਵਰਿੰਦਰ ਸਿੰਘ ਹਾਜ਼ਰ ਸਨ।
