ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਦਿੱਤੀ ਜਾਣਕਾਰੀ
Sunday, Sep 03, 2017 - 11:15 AM (IST)
ਬਿਲਗਾ(ਇਕਬਾਲ)— ਐੱਸ. ਐੱਸ. ਪੀ. ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਅਫਸਰ ਥਾਣਾ ਬਿਲਗਾ ਹਰਜੀਤ ਸਿੰਘ ਵੱਲੋਂ ਅਕਾਲ ਅਕੈਡਮੀ ਬਿਲਗਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੁੱਖ ਅਫਸਰ ਥਾਣਾ ਬਿਲਗਾ ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਬਿਨਾਂ ਲਾਇਸੈਂਸ ਗੱਡੀਆਂ ਨਾ ਚਲਾਉਣ, ਲਾਲ ਬੱਤੀ ਨੂੰ ਕਿਸੇ ਵੀ ਕੀਮਤ 'ਤੇ ਕਰਾਸ ਨਾ ਕਰਨ, ਤੇਜ਼ ਰਫਤਾਰ ਗੱਡੀ ਨਾ ਚਲਾਉਣ, ਨਸ਼ਾ ਕਰਕੇ ਗੱਡੀ ਨਾ ਚਲਾਉਣ, ਸੀਟ ਬੈਲਟ ਲਾ ਕੇ ਗੱਡੀ ਚਲਾਉਣ, ਗੱਡੀ ਚਲਾਉਣ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ, ਮੋਟਰਸਾਈਕਲ-ਸਕੂਟਰ ਚਲਾਉਣ ਸਮੇਂ ਹੈੱਲਮੇਟ ਦੀ ਵਰਤੋਂ ਕਰਨ ਅਤੇ ਹੋਰ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵਿਸਥਾਰ ਨਾਲ ਦੱਸਿਆ। ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ ਸਾਹਨੀ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ 'ਤੇ ਮੁੱਖ ਅਫਸਰ ਥਾਣਾ ਬਿਲਗਾ ਹਰਜੀਤ ਸਿੰਘ ਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ।
