ਸਕੂਲ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕਰਵਾਇਆ ਜਾਣੂ
Saturday, Jan 27, 2018 - 03:43 PM (IST)

ਜ਼ੀਰਾ (ਅਕਾਲੀਆਂ ਵਾਲਾ) - ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਬੱਚਿਆਂ ਨੂੰ ਵਿੱਦਿਅਕ ਗਤੀਵਿਧੀਆਂ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੇ ਬਾਰੇ ਜਾਣੂ ਕਰਵਾਉਣ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਅਗਵਾਈ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਬਰਾੜ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਸ਼ਰਮਾ ਵੱਲੋਂ ਕੀਤੀ ਗਈ।ਇਸ ਮੌਕੇ ਮੁੱਖ ਮਹਿਮਾਨ ਤੌਰ 'ਤੇ ਪ੍ਰਿਥੀਪਾਲ ਸਿੰਘ ਅਤੇ ਲਖਵੀਰ ਸਿੰਘ ਪੁਲਸ ਵਿਭਾਗ ਵੱਲੋਂ ਪੁਹੰਚੇ। ਟ੍ਰੈਫਿਕ ਇੰਚਾਰਜ ਤਰਸੇਮ ਸਿੰਘ ਨੇ ਬੱਚਿਆਂ ਨੂੰ ਅਤੇ ਡਰਾਇਵਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਵਾਹਨਾਂ ਕਾਰਨ ਟ੍ਰੈਫਿਕ ਸਮੱਸਿਆ ਬਹੁਤ ਵਧ ਗਈ। ਟ੍ਰੈਫਿਕ ਨਿਯਮਾਂ ਤੋਂ ਵਾਂਝਾ ਕੋਈ ਨਾ ਕੋਈ ਵਿਅਕਤੀ ਜ਼ਿੰਦਗੀ ਵਿਚ ਕਿਤੇ ਨਾ ਕਿਤੇ ਧੋਖਾ ਖਾ ਰਿਹਾ ਹੈ। ਇਸ ਦੇ ਪ੍ਰਤੀ ਸਮਾਜ ਵਿਚ ਜਾਗਰੂਕਤਾ ਲਿਆਉਣ ਲਈ ਟ੍ਰੈਫਿਕ ਨਿਯਮਾਂ ਬਾਰੇ ਪਤਾ ਹੋਣਾ ਬਹੁਤ ਲਾਜ਼ਮੀ ਹੈ, ਜਿਸ ਕਾਰਨ ਬੱਚਿਆਂ ਨੂੰ ਇਸਦੇ ਪ੍ਰਤੀ ਜਾਗਰੂਕ ਕੀਤਾ । ਸਕੂਲ ਚੇਅਰਮੈਨ ਜਸਬੀਰ ਸਿੰਘ ਬਰਾੜ ਅਤੇ ਪ੍ਰਿੰਸੀਪਲ ਵੇਦ ਪ੍ਰਕਾਸ਼ ਨੇ ਆਈ ਹੋਈ ਟੀਮ ਦਾ ਧੰਨਵਾਦ ਕਰਕੇ ਸਨਮਾਨਿਤ ਕੀਤਾ।