‘ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ’

08/21/2018 5:51:55 AM

 ਕਪੂਰਥਲਾ,   (ਮਲਹੋਤਰਾ)-  ਟ੍ਰੈਫਿਕ ਪੁਲਸ ਕਪੂਰਥਲਾ ਵੱਲੋਂ ਇਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਟ੍ਰੈਫਿਕ ਇੰਚਾਰਜ ਗਿਆਨ ਸਿੰਘ ਦੀ ਅਗਵਾਈ ’ਚ ਕੀਤਾ ਗਿਆ। ਜਿਸ ’ਚ ਡੀ.ਐੱਸ.ਪੀ. ਟ੍ਰੈਫਿਕ ਸੰਦੀਪ ਸਿੰਘ ਮੰਡ ਮੁੱਖ ਮਹਿਮਾਨ ਦੇ ਤੌਰ ’ਤੇ ਹਾਜ਼ਰ ਹੋਏ। ਜਾਗਰੂਕਤਾ ਸੈਮੀਨਾਰ ’ਚ ਵਾਹਨ ਚਾਲਕਾਂ ਤੇ ਹੋਰ ਪਤਵੰਤੇ ਲੋਕਾਂ ਨੇ ਹਿੱਸਾ ਲਿਆ। ਟ੍ਰੈਫਿਕ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਡੀ.ਐੱਸ.ਪੀ. ਸੰਦੀਪ ਸਿੰਘ ਮੰਡ ਨੇ ਕਿਹਾ ਕਿ ਜੇਕਰ ਹਰ ਵਿਅਕਤੀ ਗੱਡੀ ਚਲਾਉਣ ਵੇਲੇ ਟ੍ਰੈਫਿਕ ਨਿਯਮਾਂ ਦਾ ਪੂਰੀ ਤਰ੍ਹਾਂ ਪਾਲਣ ਕਰੇ ਤਾਂ ਦੁਰਘਟਨਾਵਾਂ ’ਚ ਹੋਣ ਵਾਲੀ ਮੌਤ ਦਰ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਸੀ.ਡੀ. ਰਾਹੀਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਦੇ ਹੋਏ ਉਨ੍ਹਾਂ ਨੂੰ ਦੱਸਿਆ ਜਾਵੇਗਾ ਕਿ ਗੱਡੀ ਚਲਾਉਣ ਵੇਲੇ ਹਮੇਸ਼ਾ ਸੀਟ ਬੈਲਟ ਲਗਾਉਣੀ ਚਾਹੀਦੀ ਹੈ, ਓਵਰਟੇਕ ਕਰਨ ਵੇਲੇ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ, ਗੱਡੀ ਚਲਾਉਣ ਵੇਲੇ ਮੋਬਾਇਲ ਨਹੀਂ ਸੁਣਨਾ ਚਾਹੀਦਾ, ਜੈਬਰਾ ਕਰਾਸਿੰਗ, ਟ੍ਰਿਪਲ ਰਾਈਡਿੰਗ, ਬਿਨਾਂ ਹੈਲਮਟ, ਬਿਨਾਂ ਕਾਂਗਜਾ ਦੇ ਵਾਹਨ ਚਲਾਉਣ ਵਾਲਿਆਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਸਡ਼ਕ ਦੁਰਘਟਨਾ ਦਾ ਮੁੱਖ ਕਾਰਨ ਟ੍ਰੈਫਿਕ ਚਾਲਕਾਂ ਵਲੋਂ ਟੈ੍ਰਫਿਕ ਨਿਯਮਾਂ ਦਾ ਪਾਲਣ ਨਾ ਕਰਨਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਹਨ ਚਲਾਉਣ ਵੇਲੇ ਟ੍ਰੈਫਿਕ ਨਿਯਮਾਂ ਦਾ ਪਾਲਣ ਕਰਦੇ ਹੋਏ ਆਪਣੇ ਵਾਹਨ ਦੇ ਕਾਗਜ਼ਾਤ ਪੂਰੇ ਰੱਖਣ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਜਾਗਰੂਕਤਾ ਕਰਨ ਵਾਸਤੇ ਟ੍ਰੈਫਿਕ ਪੁਲਸ ਵੱਲੋਂ ਬਣਾਈ ਗਈ ਵਿਸ਼ੇਸ਼ ਸੀ.ਡੀ. ਵੀ ਰਿਲੀਜ਼ ਕੀਤੀ। ਆਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਟ੍ਰੈਫਿਕ ਪੁਲਸ ਇੰਚਾਰਜ ਗਿਆਨ ਸਿੰਘ ਨੇ ਕਿਹਾ ਕਿ ਟ੍ਰੈਫਿਕ ਪੁਲਸ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਕੂਲਾਂ ਤੇ ਕਾਲਜਾਂ ’ਚ ਜਾ ਕੇ ਸੈਮੀਨਾਰ ਲਗਾ ਕੇ ਬੱਚਿਆਂ ਤੇ ਅਧਿਆਪਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾ ਰਹੀ ਹੈ। ਵਾਹਨ ਚਾਲਕਾਂ ਲਈ ਪ੍ਰਦੂਸ਼ਣ ਚੈੱਕਅਪ ਕੈਂਪ ਮੈਡੀਕਲ ਕੈਂਪ, ਤੇ ਅੱਖਾਂ ਦੇ ਫਰੀ ਕੈਂਪ ਲਗਾਏ ਜਾ ਰਹੇ ਹਨ। 
 


Related News