ਟਰੈਫਿਕ ਨਿਯਮਾਂ ਦੀ ਧੱਜੀਆਂ ਉਡਾਉਣ ਵਾਲਿਆਂ ਦੇ ਕੱਟੇ ਚਲਾਨ
Friday, Jul 20, 2018 - 02:46 AM (IST)

ਹਰੀਕੇ ਪੱਤਣ, (ਲਵਲੀ)- ਅੱਜ ਹਰੀਕੇ ਪੱਤਣ ਦੇ ਮੇਨ ਚੌਕ ’ਚ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਵੱਲੋਂ ਪੁਲਸ ਪਾਰਟੀ ਸਮੇਤ ਨਾਕਾ ਲਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਅਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਕਿਹਾ ਕਿ ਇਲਾਕੇ ’ਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਵਾਹਨ ਚਾਲਕਾਂ ਨੂੰ ਦੱਸਿਆ ਕਿ ਜੇਕਰ ਤੁਸੀਂ ਵਾਹਨ ਚਲਾਉਣ ਸਮੇਂ ਨਿਯਮਾਂ ਦੀ ਸਹੀ ਤਰੀਕੇ ਨਾਲ ਪਾਲਣਾ ਕਰੋਗੇ ਤਾਂ ਇਸ ਤਰ੍ਹਾਂ ਕਰਨ ਨਾਲ ਤੁਹਾਨੂੰ ਵੀ ਫਾਇਦਾ ਹੋਵੇਗਾ। ਨਾਲ ਹੀ ਹਾਦਸਿਆਂ ਨੂੰ ਠੱਲ੍ਹ ਪਵੇਗੀ ਅਤੇ ਕੀਮਤੀ ਜਾਨਾਂ ਵੀ ਬਚ ਸਕਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਇਕ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਟ੍ਰੈਫਿਕ ਪੁਲਸ ਦਾ ਸਾਥ ਦੇਣ ਤਾਂ ਜੋ ਹਰ ਨਾਗਰਿਕ ਸੁਰੱਖਿਅਤ ਰਹੇ। ਇਸ ਮੌਕੇ ਮੁੱਖ ਮੁਨਸ਼ੀ ਗੁਰਨਾਮ ਸਿੰਘ, ਕਾਰਜ ਸਿੰਘ ਆਦਿ ਪੁਲਸ ਪਾਰਟੀ ਹਾਜ਼ਰ ਸਨ।