ਟ੍ਰੈਫਿਕ ਸਿਗਨਲ ’ਤੇ ਖੜ੍ਹੇ ਮੋਟਰਸਾਈਕਲ ਨੂੰ ਟਰੱਕ ਨੇ ਮਾਰੀ ਟੱਕਰ, ਜਨਾਨੀ ਦੀ ਮੌਤ

01/19/2021 9:59:26 AM

ਜਲੰਧਰ (ਸੋਨੂੰ) - ਸ੍ਰੀ ਗੁਰੂ ਰਵਿਦਾਸ ਚੌਕ ਵਿਚ ਟਰੈਫਿਕ ਸਿਗਨਲ ’ਤੇ ਖੜ੍ਹੇ ਇਕ ਮੋਟਰਸਾਈਕਲ ਨੂੰ ਤੇਜ਼ ਰਫਤਾਰ ਟਰੱਕ ਵਲੋਂ ਪਿੱਛਿਓਂ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ ਮੋਟਰਸਾਇਕਲ ਸਵਾਰ ਜਨਾਨੀ ਦੀ ਮੌਤ ਹੋ ਗਈ, ਜਦੋਂਕਿ ਉਸਦਾ ਪਤੀ ਅਤੇ 5 ਸਾਲਾ ਬੱਚਾ ਵਾਲ-ਵਾਲ ਬਚ ਗਏ। 

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ

ਹਾਦਸੇ ਦੇ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਭਾਰਗੋ ਕੈਂਪ ਦੇ ਐੱਸ. ਐੱਚ. ਓ. ਭਗਵੰਤ ਭੁੱਲਰ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕੀਤੀ। ਜਾਣਕਾਰੀ ਮੁਤਾਬਕ ਮਲਕਾਂ ਮੁਹੱਲਾ ਨਿਵਾਸੀ ਰਾਹੁਲ ਮੋਟਰਸਾਈਕਲ ’ਤੇ ਆਪਣੀ ਪਤਨੀ ਵੰਦਨਾ ਰਾਣੀ ਅਤੇ ਬੇਟੇ ਕ੍ਰਿਸ਼ਨਾ ਨਾਲ ਸਵਾਰ ਸੀ। ਸ੍ਰੀ ਗੁਰੂ ਰਵਿਦਾਸ ਚੌਕ ਵਿਚ ਰੈੱਡ ਲਾਈਟ ਹੋਣ ’ਤੇ ਟਰੈਫਿਕ ਸਿਗਨਲ ’ਤੇ ਉਸਨੇ ਮੋਟਰਸਾਈਕਲ ਖੜ੍ਹਾ ਕੀਤਾ। ਇੰਨੀ ਦੇਰ ਵਿਚ ਪਿੱਛਿਓਂ ਤੇਜ਼ ਰਫਤਾਰ ਟਰੱਕ ਆਇਆ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਹਾਸਦੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਰਾਹੁਲ ਅਤੇ ਉਸਦਾ ਪੁੱਤਰ ਹੇਠਾਂ ਡਿੱਗ ਗਏ, ਜਦੋਂ ਕਿ ਉਨ੍ਹਾਂ ਦੀ ਪਤਨੀ ਵੰਦਨਾ ਦੇ ਸਿਰ ਉਪਰ ਟਰੱਕ ਦਾ ਟਾਇਰ ਚੜ੍ਹ ਗਿਆ, ਜਿਸ ਨਾਲ ਉਸਦੀ ਮੌਕੇ ’ਤੇ ਮੌਤ ਹੋ ਗਈ। ਹਾਦਸੇ ਉਪਰੰਤ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਅਤੇ ਕਿਸੇ ਨੇ ਵੀ ਟਰੱਕ ਦਾ ਨੰਬਰ ਨੋਟ ਨਹੀਂ ਕੀਤਾ।

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

ਐੱਸ. ਐੱਚ. ਓ. ਭਗਵੰਤ ਭੁੱਲਰ ਨੇ ਕਿਹਾ ਕਿ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਘਟਨਾ ਸਥਾਨ ਨੇੜੇ ਦੁਕਾਨਾਂ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਪੁਲਸ ਜਾਂਚ ਕਰ ਕੇ ਜਲਦ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ


rajwinder kaur

Content Editor

Related News