ਪੰਜਾਬ ਦੇ ਇਸ ਨੈਸ਼ਨਲ ਹਾਈਵੇਅ ''ਤੇ ਠੱਪ ਹੋਈ ਆਵਾਜਾਈ, ਲੱਗਾ ਲੰਬਾ ਜਾਮ
Monday, Nov 11, 2024 - 06:16 PM (IST)
ਪਟਿਆਲਾ (ਵੈੱਬ ਡੈਸਕ, ਜੋਸਨ) : ਪਟਿਆਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਨੂੰ ਕਿਸਾਨਾਂ ਨੇ ਜਾਮ ਕਰ ਦਿੱਤਾ ਹੈ। ਕਿਸਾਨਾਂ ਦਾ ਆਖਣਾ ਹੈ ਕਿ ਉਹ ਕਈ ਦਿਨਾਂ ਤੋਂ ਮੰਡੀਆਂ ਵਿਚ ਰੁਲ ਰਹੇ ਹਨ, ਕਈ ਮੰਡੀਆਂ ਵਿਚ ਉਨ੍ਹਾਂ ਦੀ ਫ਼ਸਲ ਦਾ ਕੱਟ ਲਗਾਇਆ ਜਾ ਰਿਹਾ ਹੈ। ਕਿਸਾਨਾਂ ਦੀ ਮੰਗ ਹੈ ਕਿ ਬਿਨਾਂ ਕਿਸੇ ਕਟੌਤੀ ਦੇ ਉਸ ਦੀ ਫ਼ਸਲ ਖਰੀਦੀ ਜਾਵੇ। ਕਿਸਾਨਾਂ ਦਾ ਆਖਣਾ ਹੈ ਕਿ ਜਦੋਂ ਤਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ ਉਦੋਂ ਤਕ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ : ਵਿਦਾਈ ਮੌਕੇ ਲਾੜੀ ਦੇ ਮੱਥੇ ਵਿਚ ਗੋਲ਼ੀ ਲੱਗਣ ਦੇ ਮਾਮਲੇ ਵਿਚ ਨਵਾਂ ਮੋੜ
ਕਿਸਾਨਾਂ ਨੇ ਹਾਈਵੇਅ ਦੇ ਦੋਵੇਂ ਪਾਸੇ ਜਾਮ ਕਰ ਦਿੱਤਾ ਹੈ। ਕਿਸਾਨਾਂ ਦੇ ਧਰਨੇ ਕਾਰਣ ਸੜਕ 'ਤੇ ਲੰਬਾ ਜਾਮ ਲੱਗ ਗਿਆ ਹੈ ਅਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਹ ਪਟਿਆਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਬੇਹੱਦ ਰੁਝੇਵਿਆਂ ਵਾਲਾ ਰੋਡ ਹੈ, ਲਿਹਾਜ਼ਾ ਇਸ ਰੋਡ ਦੇ ਜਾਮ ਹੋਣ ਕਾਰਣ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਥੇ ਇਹ ਵੀ ਦੱਸ ਦੇਈਏ ਕਿ ਜਦੋਂ ਕਿਸਾਨਾਂ ਨੇ ਇਸ ਰੋਡ ਨੂੰ ਜਾਮ ਕੀਤਾ ਤਾਂ ਲੋਕਾਂ ਵਲੋਂ ਇਸ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਨਾਲ ਤਿੱਖੀ ਬਹਿਸ ਹੋ ਗਈ। ਫਿਲਹਾਲ ਵੱਡੀ ਗਿਣਤੀ ਕਿਸਾਨ ਰੋਡ 'ਤੇ ਬੈਠ ਗਏ ਹਨ ਅਤੇ ਸੜਕਾਂ 'ਤੇ ਲੰਬਾ ਜਾਮ ਲੱਗਾ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਇਨ੍ਹਾਂ ਤਾਰੀਖ਼ਾਂ ਨੂੰ ਹੋਈ ਮੀਂਹ ਦੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e