ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਕੱਟੇ ਚਲਾਨ
Saturday, Nov 18, 2017 - 05:54 PM (IST)

ਗੁਰੂਹਰਸਹਾਏ (ਆਵਲਾ) - ਸੜਕ 'ਤੇ ਹਾਦਸਿਆਂ ਨੂੰ ਰੋਕਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਦੇ ਉਦੇਸ਼ ਨਾਲ ਬੀਤੇ ਦਿਨੀਂ ਸੁਖਵਿੰਦਰ ਸਿੰਘ ਬਰਾੜ ਆਰ. ਟੀ. ਏ. ਦੀ ਅਗਵਾਈ ਹੇਠ ਟ੍ਰੈਫਿਕ ਪੁਲਸ ਵੱਲੋਂ ਗੋਲੂਕਾ ਮੋੜ ਵਿਖੇ ਸਪੈਸ਼ਲ ਨਾਕਾਬੰਦੀ ਕੀਤੀ ਗਈ। ਇਸ ਨਾਕਾਬੰਦੀ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਓਵਰਲੋਡਿਡ ਟਰੱਕਾਂ ਅਤੇ ਬਿਨਾਂ ਪਰਮਿਟ ਦੇ ਚੱਲ ਰਹੀਆਂ ਤਿੰਨ ਮਿੰਨੀ ਬੱਸਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਆਰ. ਟੀ. ਏ. ਸੁਖਵਿੰਦਰ ਸਿੰਘ ਬਰਾੜ ਦੇ ਨਾਲ ਸਵਰਨਜੀਤ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਰੇਸ਼ਮ ਸਿੰਘ ਆਦਿ ਮੌਜੂਦ ਸਨ।