ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਐੱਸ. ਐੱਚ. ਓ.

Monday, Dec 08, 2025 - 11:08 AM (IST)

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਐੱਸ. ਐੱਚ. ਓ.

ਭੀਖੀ (ਤਾਇਲ) : ਭੀਖੀ ਪੁਲਸ ਨੇ ਐੱਸ. ਐੱਚ. ਓ. ਗੁਰਮੇਲ ਸਿੰਘ ਦੀ ਅਗਵਾਈ 'ਚ ਸ਼ਹਿਰ ਅੰਦਰ ਸਪੈਸ਼ਲ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ। ਇਸ ਤੋਂ ਇਲਾਵਾ ਬੁਲੇਟ ਮੋਟਰਸਾਈਕਲਾਂ ਦੇ ਮੋਡੀਫਾਇਡ ਸਾਇਲੈਂਸਰ ਵੀ ਉਤਰਵਾ ਕੇ ਤੁੜਵਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਐੱਸ. ਐੱਚ. ਓ. ਗੁਰਮੇਲ ਸਿੰਘ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਅਤੇ ਹੁੱਲੜਬਾਜ਼ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਸ਼ਹਿਰ ਦੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਹ ਵਚਨਬਧ ਹਨ।

ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆਉਣ। ਉਹ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਅਜਿਹਾ ਅਨਸਰ ਉਨ੍ਹਾਂ ਦੀ ਜਾਣਕਾਰੀ ਵਿਚ ਆਉਂਦਾ ਹੈ ਤਾਂ ਉਹ ਤੁਰੰਤ ਇਸਦੀ ਸੂਚਨਾ ਪੁਲਸ ਨੂੰ ਦੇਣ ਤਾਂ ਜੋ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਭੀਖੀ ਵਾਸੀ ਅਮਨ ਸ਼ਾਂਤੀ ਅਤੇ ਭੈਅ ਮੁਕਤ ਜੀਵਨ ਜਿਉਣ। ਜ਼ਿਕਰਯੋਗ ਹੈ ਕਿ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਪਿਛਲੇ ਦਿਨੀਂ ਥਾਣਾ ਭੀਖੀ ਵੱਲੋਂ ਮੇਨ ਰੋਡ ਤੋਂ ਰੇਹੜੀਆਂ ਪਿੱਛੇ ਹਟਾਉਣ ਲਈ ਕਾਰਵਾਈ ਕੀਤੀ ਗਈ ਸੀ, ਜਿਸਦੀ ਅਮਨ ਪਸੰਦ ਸ਼ਹਿਰੀਆਂ ਵੱਲੋਂ ਸ਼ਲਾਘਾ ਕੀਤੀ ਗਈ।


author

Babita

Content Editor

Related News