ਤਰਨਤਾਰਨ ਪੁਲਸ ਦੀ ਵੱਡੀ ਕਾਰਵਾਈ, 25 ਕਰੋੜ ਦੀ ਹੈਰੋਇਨ ਸਣੇ ਤਸਕਰ ਗ੍ਰਿਫਤਾਰ

Sunday, Dec 10, 2023 - 06:34 PM (IST)

ਤਰਨਤਾਰਨ ਪੁਲਸ ਦੀ ਵੱਡੀ ਕਾਰਵਾਈ, 25 ਕਰੋੜ ਦੀ ਹੈਰੋਇਨ ਸਣੇ ਤਸਕਰ ਗ੍ਰਿਫਤਾਰ

ਤਰਨਤਾਰਨ/ਝਬਾਲ (ਰਮਨ, ਨਰਿੰਦਰ) : ਸੀ.ਆਈ.ਏ. ਸਟਾਫ ਤਰਨਤਰਨ ਦੀ ਪੁਲਸ ਨੇ 5 ਕਿੱਲੋ 20 ਗ੍ਰਾਮ ਹੈਰੋਇਨ ਸਣੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਵਲੋਂ ਇਸ ਦੇ ਨਾਲ ਹੀ ਇਕ ਆਈ-20 ਕਾਰ ਵੀ ਬਰਾਮਦ ਕੀਤੀ ਹੈ। ਜਿਸ ਤਹਿਤ ਥਾਣਾ ਝਬਾਲ ਵਿਖੇ ਮਾਮਲਾ ਦਰਜ ਕਰਕੇ ਪੁਲਸ ਵਲੋਂ ਰਿਮਾਂਡ ਦੌਰਾਨ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 25 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਚਾਈਂ-ਚਾਈਂ ਪੁੱਤ ਦਾ ਵਿਆਹ ਕਰ ਕੈਨੇਡਾ ਭੇਜੀ ਨੂੰਹ ਨੇ ਚਾੜ੍ਹ ਦਿੱਤਾ ਚੰਨ, ਨਹੀਂ ਪਤਾ ਸੀ ਹੋਵੇਗਾ ਇਹ ਕੁੱਝ

ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਸਥਾਨਕ ਮਨਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਅਸ਼ਵਨੀ ਕਪੂਰ ਵਲੋਂ ਨਸ਼ਾ ਤਸਕਰਾਂ ਖ਼ਿਲਾਫ ਸਖ਼ਤ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਸੀ. ਆਈ. ਏ. ਸਟਾਫ ਤਰਨਤਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਇਕ ਆਈ-20 ਕਾਰ ’ਚ ਸਵਾਰ ਦੀਪਕ ਕੁਮਾਰ ਉਰਫ ਕੋਚਰ ਪੁੱਤਰ ਸ਼ਾਮ ਕੁਮਾਰ ਪੁੱਤਰ ਮਾਲਾ ਰਾਮ ਵਾਸੀ ਵਕਟੋਰੀਆ ਇਨਕਲੇਵ ਪਿੰਡ ਬੱਲੂਕੀ ਜ਼ਿਲ੍ਹਾ ਲੁਧਿਆਣਾ ਨੂੰ 5 ਕਿੱਲੋ 20 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਝਬਾਲ ਵਿਖੇ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ ਪਹਿਲਾਂ ਵੀ ਇਕ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਹੈ। ਇਸ ਮੌਕੇ ਉਨ੍ਹਾਂ ਨਾਲ ਡੀ. ਐੱਸ. ਪੀ. ਡੀ. ਅਰੁਣ ਸ਼ਰਮਾ, ਸੀ. ਆਈ. ਏ. ਸਟਾਫ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ : ਲਾੜਾ-ਲਾੜੀ ਨਾਲ ਵਾਪਰਿਆ ਵੱਡਾ ਹਾਦਸਾ, ਥਾਰ ਨਾਲ ਟੱਕਰ ਤੋਂ ਬਾਅਦ ਫੁੱਲਾਂ ਵਾਲੀ ਕਾਰ ਦੇ ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News