ਪੁਲਸ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਲਗਾਤਾਰ ਮੁਹਿੰਮ ਜਾਰੀ

Tuesday, Feb 07, 2023 - 06:13 PM (IST)

ਪੁਲਸ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਲਗਾਤਾਰ ਮੁਹਿੰਮ ਜਾਰੀ

ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਨੂੰ ਫੜਨ ਲਈ ਐੱਸ.ਐੱਸ.ਪੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਜ਼ਿਲ੍ਹੇ ਭਰ ਦੇ ਵੱਖ-ਵੱਖ ਖੇਤਰਾਂ ਵਿਚ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ-ਠਿਕਾਣਿਆਂ ’ਤੇ ਛਾਪੇਮਾਰੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ ਦਫ਼ਤਰ ਫਿਰੋਜ਼ਪੁਰ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੁਲਸ ਵੱਲੋਂ ਰੋਜ਼ਾਨਾ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ, ਜਿਸ ਤਹਿਤ ਮਹਿਲਾ ਪੁਲਸ ਮੁਲਾਜ਼ਮਾਂ ਵੱਲੋਂ ਵੀ ਅਜਿਹੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਚ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇਗਾ ਅਤੇ ਪੁਲਸ ਨੇ ਨਸ਼ਾ ਤਸਕਰਾਂ ਅਤੇ ਤਸਕਰਾਂ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ।


author

Gurminder Singh

Content Editor

Related News